11 | GEN 1:11 | ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। |
12 | GEN 1:12 | ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
21 | GEN 1:21 | ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
26 | GEN 1:26 | ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। |
28 | GEN 1:28 | ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। |
55 | GEN 2:24 | ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। |
57 | GEN 3:1 | ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? |
103 | GEN 4:23 | ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ। |
128 | GEN 5:22 | ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
130 | GEN 5:24 | ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ। |
141 | GEN 6:3 | ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। |
147 | GEN 6:9 | ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ। |
150 | GEN 6:12 | ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ। |
157 | GEN 6:19 | ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ। |
158 | GEN 6:20 | ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ। |
162 | GEN 7:2 | ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ। |
163 | GEN 7:3 | ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ। |
169 | GEN 7:9 | ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ। |
175 | GEN 7:15 | ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ। |
176 | GEN 7:16 | ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ। |
179 | GEN 7:19 | ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। |
181 | GEN 7:21 | ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। |
203 | GEN 8:19 | ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ। |
218 | GEN 9:12 | ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। |
236 | GEN 10:1 | ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ। |
240 | GEN 10:5 | ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
246 | GEN 10:11 | ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ, |
255 | GEN 10:20 | ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
266 | GEN 10:31 | ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
274 | GEN 11:7 | ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। |
276 | GEN 11:9 | ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। |
308 | GEN 12:9 | ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ। |
315 | GEN 12:16 | ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ। |
324 | GEN 13:5 | ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ। |
325 | GEN 13:6 | ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ। |
333 | GEN 13:14 | ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ, |
342 | GEN 14:5 | ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ, |
343 | GEN 14:6 | ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ। |
353 | GEN 14:16 | ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ। |
358 | GEN 14:21 | ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ। |
361 | GEN 14:24 | ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ। |
363 | GEN 15:2 | ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ। |
371 | GEN 15:10 | ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ। |
375 | GEN 15:14 | ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ। |
396 | GEN 16:14 | ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ। |
438 | GEN 18:13 | ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ? |
448 | GEN 18:23 | ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? |
469 | GEN 19:11 | ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ। |
496 | GEN 19:38 | ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ। |
508 | GEN 20:12 | ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ। |
510 | GEN 20:14 | ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ। |
530 | GEN 21:16 | ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ। |
534 | GEN 21:20 | ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ। |
574 | GEN 23:2 | ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ। |
622 | GEN 24:30 | ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ। |
627 | GEN 24:35 | ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ। |
653 | GEN 24:61 | ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ। |
654 | GEN 24:62 | ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ। |
670 | GEN 25:11 | ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹਈ-ਰੋਈ ਕੋਲ ਰਹਿੰਦਾ ਸੀ। |
675 | GEN 25:16 | ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ। |
686 | GEN 25:27 | ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ। |
696 | GEN 26:3 | ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ। |
701 | GEN 26:8 | ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ। |
702 | GEN 26:9 | ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ। |
707 | GEN 26:14 | ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ। |
721 | GEN 26:28 | ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ। |
752 | GEN 27:24 | ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ। |
755 | GEN 27:27 | ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ। |
761 | GEN 27:33 | ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ। |
766 | GEN 27:38 | ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ। |
767 | GEN 27:39 | ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ। |
781 | GEN 28:7 | ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ। |
786 | GEN 28:12 | ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ। |
788 | GEN 28:14 | ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ। |
789 | GEN 28:15 | ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ। |
790 | GEN 28:16 | ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ। |
794 | GEN 28:20 | ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ |
805 | GEN 29:9 | ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ। |
807 | GEN 29:11 | ਯਾਕੂਬ ਨੇ ਰਾਖ਼ੇਲ ਨੂੰ ਚੁੰਮਿਆ ਅਤੇ ਉੱਚੀ-ਉੱਚੀ ਰੋਇਆ। |
810 | GEN 29:14 | ਤਦ ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ-ਮੁੱਚ ਮੇਰੀ ਹੱਡੀ ਅਤੇ ਮੇਰਾ ਮਾਸ ਹੈਂ, ਤਾਂ ਉਹ ਮਹੀਨਾ ਉਸ ਦੇ ਘਰ ਰਿਹਾ। |
861 | GEN 30:30 | ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ? |
871 | GEN 30:40 | ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ। |
874 | GEN 30:43 | ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ। |
877 | GEN 31:3 | ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪੁਰਖਿਆਂ ਦੇ ਦੇਸ਼ ਨੂੰ ਅਤੇ ਆਪਣੀ ਜਨਮ ਭੂਮੀ ਵੱਲ ਮੁੜ ਜਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। |
879 | GEN 31:5 | ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਪਹਿਲਾ ਵਾਂਗੂੰ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ-ਸੰਗ ਹੈ। |
901 | GEN 31:27 | ਤੂੰ ਕਿਉਂ ਲੁੱਕ ਕੇ ਭੱਜਿਆ ਅਤੇ ਮੈਨੂੰ ਠੱਗਿਆ ਅਤੇ ਮੈਨੂੰ ਖ਼ਬਰ ਕਿਉਂ ਨਾ ਦਿੱਤੀ ਤਾਂ ਜੋ ਮੈਂ ਤੈਨੂੰ ਖੁਸ਼ੀ ਅਤੇ ਰਾਗ-ਰੰਗ ਅਤੇ ਡੱਫਾਂ ਅਤੇ ਬਰਬਤਾਂ ਨਾਲ ਵਿਦਿਆ ਕਰਦਾ? |
934 | GEN 32:6 | ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ। |
945 | GEN 32:17 | ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ। |
949 | GEN 32:21 | ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ। |
959 | GEN 32:31 | ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ। |
964 | GEN 33:3 | ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ। |
973 | GEN 33:12 | ਫੇਰ ਏਸਾਓ ਨੇ ਆਖਿਆ, ਆ, ਅਸੀਂ ਆਪਣੇ ਰਾਹ ਨੂੰ ਚੱਲੀਏ ਅਤੇ ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ। |
974 | GEN 33:13 | ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ। |
975 | GEN 33:14 | ਮੇਰਾ ਸੁਆਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸੁਆਮੀ ਕੋਲ ਸੇਈਰ ਵਿੱਚ ਨਾ ਪਹੁੰਚਾਂ। |
981 | GEN 33:20 | ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ। |
991 | GEN 34:10 | ਅਤੇ ਸਾਡੇ ਨਾਲ ਵੱਸੋ ਅਤੇ ਇਹ ਦੇਸ਼ ਤੁਹਾਡੇ ਅੱਗੇ ਹੈ, ਇੱਥੇ ਵੱਸੋ ਅਤੇ ਵਣਜ-ਵਪਾਰ ਕਰੋ ਅਤੇ ਉਸ ਨੂੰ ਆਪਣੀ ਨਿੱਜ-ਸੰਪਤੀ ਬਣਾਓ। |
1000 | GEN 34:19 | ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ। |
1002 | GEN 34:21 | ਇਹ ਮਨੁੱਖ ਸਾਡੇ ਨਾਲ ਮਿਲ-ਜੁਲ ਕੇ ਰਹਿਣਾ ਚਾਹੁੰਦੇ ਹਨ, ਇਸ ਲਈ ਓਹ ਇਸ ਦੇਸ਼ ਵਿੱਚ ਵੱਸਣ ਅਤੇ ਵਪਾਰ ਕਰਨ ਅਤੇ ਵੇਖੋ, ਇਹ ਦੇਸ਼ ਉਨ੍ਹਾਂ ਲਈ ਕਾਫੀ ਹੈ। ਉਨ੍ਹਾਂ ਦੀਆਂ ਧੀਆਂ ਅਸੀਂ ਆਪਣੇ ਲਈ ਅਤੇ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ ਅਤੇ ਆਪਣੀਆਂ ਧੀਆਂ ਉਨ੍ਹਾਂ ਨੂੰ ਦਿਆਂਗੇ। |
1004 | GEN 34:23 | ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ। |