Wildebeest analysis examples for:   pan-pan   ’    February 25, 2023 at 00:59    Script wb_pprint_html.py   by Ulf Hermjakob

5602  DEU 27:15  ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।
5603  DEU 27:16  ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।
5604  DEU 27:17  ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।
5605  DEU 27:18  ‘ਸਰਾਪੀ ਹੋਵੇ ਉਹ, ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ। ਤਦ ਸਾਰੀ ਪਰਜਾ ਆਖੇ, ਆਮੀਨ।
5606  DEU 27:19  ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।
5607  DEU 27:20  ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।
5608  DEU 27:21  ‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।
5609  DEU 27:22  ‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।
5610  DEU 27:23  ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।
5611  DEU 27:24  ‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।
5612  DEU 27:25  ‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।
5613  DEU 27:26  ‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।
5747  DEU 31:17  ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?
6698  JDG 7:2  ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ, ਤੇਰੇ ਨਾਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਕਹੇ ਕਿ ‘ਮੇਰੇ ਹੀ ਹੱਥ ਨੇ ਮੈਨੂੰ ਬਚਾਇਆ ਹੈ।
6765  JDG 9:9  ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?
6766  JDG 9:10  ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।
6767  JDG 9:11  ਪਰ ਹੰਜ਼ੀਰ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?
6768  JDG 9:12  ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, ‘ਚੱਲ ਤੂੰ ਸਾਡਾ ਰਾਜਾ ਬਣ।
6769  JDG 9:13  ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?
6770  JDG 9:14  ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, ‘ਭਈ ਚੱਲ ਤੂੰ ਸਾਡਾ ਰਾਜਾ ਬਣ!
6771  JDG 9:15  ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!
6850  JDG 11:19  ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।
6893  JDG 13:7  ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।
7149  RUT 1:20  ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
12310  NEH 1:9  ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ
12413  NEH 6:7  ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ। ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”
25903  LUK 21:8  ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ ਅਤੇ ‘ਉਹ ਸਮਾਂ ਨੇੜੇ ਹੈ। ਉਨ੍ਹਾਂ ਦੇ ਮਗਰ ਨਾ ਲੱਗਣਾ।
26151  JHN 1:38  ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ ਦਾ ਅਰਥ ਹੈ ‘ਗੁਰੂ ਤੁਸੀਂ ਕਿੱਥੇ ਠਹਿਰੇ ਹੋ?”
26196  JHN 3:7  ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।
26368  JHN 6:42  ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।
26584  JHN 10:34  ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ
26746  JHN 14:9  ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?
26915  JHN 19:21  ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।