Wildebeest analysis examples for:   pan-pan   ”    February 25, 2023 at 00:59    Script wb_pprint_html.py   by Ulf Hermjakob

559  GEN 22:11  ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ! ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
562  GEN 22:14  ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।
1239  GEN 41:43  ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ, ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ।
1562  EXO 2:7  ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?
1563  EXO 2:8  ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ। ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।
1577  EXO 2:22  ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।
1584  EXO 3:4  ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ! ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।
1586  EXO 3:6  ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ। ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
1591  EXO 3:11  ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?
1594  EXO 3:14  ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
1595  EXO 3:15  ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।
1604  EXO 4:2  ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ? ਉਸ ਨੇ ਆਖਿਆ, “ਲਾਠੀ। ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।
1606  EXO 4:4  ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।
1608  EXO 4:6  ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।
1614  EXO 4:12  ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।
1615  EXO 4:13  ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।
1623  EXO 4:21  ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।
1624  EXO 4:22  ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।
2330  EXO 28:36  ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ
2695  EXO 39:30  ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ
2748  LEV 1:2  “ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।
2755  LEV 1:9  ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।
2759  LEV 1:13  ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।
2763  LEV 1:17  ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।
2796  LEV 3:17  “ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।
2953  LEV 8:35  ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।
2958  LEV 9:4  ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।
2960  LEV 9:6  ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।
2961  LEV 9:7  ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।
2981  LEV 10:3  ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ। ਅਤੇ ਹਾਰੂਨ ਚੁੱਪ ਰਿਹਾ।
2982  LEV 10:4  ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।
2985  LEV 10:7  ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ ਕਿਉਂ ਜੋ ਯਹੋਵਾਹ ਦਾ ਮਸਹ ਕਰਨ ਦਾ ਤੇਲ ਤੁਹਾਡੇ ਉੱਤੇ ਹੈ। ਤਦ ਉਨ੍ਹਾਂ ਨੇ ਮੂਸਾ ਦੇ ਬਚਨ ਦੇ ਅਨੁਸਾਰ ਕੀਤਾ।
2989  LEV 10:11  ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।
2993  LEV 10:15  ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ।
2996  LEV 10:18  ਵੇਖੋ, ਉਸ ਦਾ ਲਹੂ ਪਵਿੱਤਰ ਸਥਾਨ ਦੇ ਅੰਦਰ ਲਿਆਂਦਾ ਹੀ ਨਹੀਂ ਗਿਆ, ਇਹ ਜ਼ਰੂਰੀ ਸੀ ਕਿ ਤੁਸੀਂ ਉਸ ਦੇ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਂਦੇ, ਜਿਵੇਂ ਮੈਂ ਹੁਕਮ ਦਿੱਤਾ ਸੀ।
2997  LEV 10:19  ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?
3098  LEV 13:45  ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ! ਪੁਕਾਰਿਆ ਕਰੇ।
3212  LEV 16:10  ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।
3216  LEV 16:14  ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।
3217  LEV 16:15  “ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।
3236  LEV 16:34  “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ। ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
3411  LEV 23:8  ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
3417  LEV 23:14  ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।
3425  LEV 23:22  “ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
3428  LEV 23:25  ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।
3435  LEV 23:32  ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।
3439  LEV 23:36  ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
3446  LEV 23:43  ਤਾਂ ਜੋ ਤੁਹਾਡੀਆਂ ਪੀੜ੍ਹੀਆਂ ਜਾਣਨ, ਕਿ ਜਦ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਤਾਂ ਮੈਂ ਉਨ੍ਹਾਂ ਨੂੰ ਝੌਂਪੜੀਆਂ ਵਿੱਚ ਵਸਾਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
3458  LEV 24:11  ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।
3469  LEV 24:22  ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
3815  NUM 5:22  ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।
3850  NUM 6:26  ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।
4024  NUM 10:35  ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।
4025  NUM 10:36  ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।
4902  DEU 1:8  ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।
4907  DEU 1:13  ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।
4908  DEU 1:14  ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।
4911  DEU 1:17  ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।
4915  DEU 1:21  ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!
4916  DEU 1:22  ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।
4919  DEU 1:25  ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।
4922  DEU 1:28  ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!
4925  DEU 1:31  ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।
4930  DEU 1:36  ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।
4932  DEU 1:38  ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।
4935  DEU 1:41  ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ। ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।
4936  DEU 1:42  ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।
4946  DEU 2:6  ਤੁਸੀਂ ਉਨ੍ਹਾਂ ਨੂੰ ਚਾਂਦੀ ਦੇ ਕੇ ਅੰਨ ਮੁੱਲ ਲਿਓ ਤਾਂ ਜੋ ਤੁਸੀਂ ਖਾਓ ਅਤੇ ਤੁਸੀਂ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲਿਓ ਤਾਂ ਜੋ ਤੁਸੀਂ ਪੀਓ।
4949  DEU 2:9  ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।
4953  DEU 2:13  “ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ! ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।
4959  DEU 2:19  ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ।
4969  DEU 2:29  ਜਿਵੇਂ ਸੇਈਰ ਦੇ ਵਾਸੀ ਏਸਾਵੀਆਂ ਨੇ ਅਤੇ ਆਰ ਦੇ ਵਾਸੀ ਮੋਆਬੀਆਂ ਨੇ ਮੇਰੇ ਨਾਲ ਕੀਤਾ, ਤੂੰ ਵੀ ਉਸੇ ਤਰ੍ਹਾਂ ਹੀ ਕਰ ਜਦ ਤੱਕ ਮੈਂ ਯਰਦਨ ਦੇ ਪਾਰ ਉਸ ਦੇਸ਼ ਵਿੱਚ ਨਾ ਪਹੁੰਚ ਜਾਂਵਾਂ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।
4971  DEU 2:31  ਯਹੋਵਾਹ ਨੇ ਮੈਨੂੰ ਆਖਿਆ, “ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।
4979  DEU 3:2  ਯਹੋਵਾਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜੋ ਹਸ਼ਬੋਨ ਵਿੱਚ ਵੱਸਦਾ ਸੀ।
4997  DEU 3:20  ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ, ਜਿਵੇਂ ਉਸਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਧਰਤੀ ਨੂੰ ਅਧਿਕਾਰ ਵਿੱਚ ਨਾ ਕਰ ਲੈਣ, ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਯਰਦਨ ਦੇ ਪਾਰ ਦਿੰਦਾ ਹੈ, ਫੇਰ ਤੁਸੀਂ ਵੀ ਆਪਣੇ-ਆਪਣੇ ਅਧਿਕਾਰ ਦੀ ਭੂਮੀ ਨੂੰ ਮੁੜ ਜਾਇਓ, ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।
4999  DEU 3:22  ਤੁਸੀਂ ਉਹਨਾਂ ਕੋਲੋਂ ਨਾ ਡਰੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪ ਹੀ ਤੁਹਾਡੇ ਲਈ ਲੜਦਾ ਹੈ।
5002  DEU 3:25  ਕਿਰਪਾ ਕਰਕੇ ਮੈਨੂੰ ਪਾਰ ਲੰਘਣ ਦੇ ਤਾਂ ਜੋ ਮੈਂ ਉਸ ਚੰਗੀ ਧਰਤੀ ਨੂੰ ਜਿਹੜੀ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ਼ ਨੂੰ ਅਤੇ ਲਬਾਨੋਨ ਨੂੰ ਵੇਖ ਸਕਾਂ।
5005  DEU 3:28  ਪਰ ਯਹੋਸ਼ੁਆ ਨੂੰ ਹੁਕਮ ਦੇ, ਉਸ ਦਾ ਹੌਂਸਲਾ ਵਧਾ ਅਤੇ ਉਸ ਨੂੰ ਤਕੜਾ ਕਰ ਕਿਉਂ ਜੋ ਉਹ ਇਸ ਪਰਜਾ ਦੇ ਅੱਗੇ-ਅੱਗੇ ਪਾਰ ਲੰਘੇਗਾ ਅਤੇ ਉਹ ਉਨ੍ਹਾਂ ਨੂੰ ਉਹ ਦੇਸ਼ ਜਿਹੜਾ ਤੂੰ ਵੇਖੇਂਗਾ, ਉਨ੍ਹਾਂ ਦੀ ਵਿਰਾਸਤ ਹੋਣ ਲਈ ਦੁਆਵੇਗਾ।
5016  DEU 4:10  ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, “ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।
5085  DEU 5:30  ਤੂੰ ਜਾ ਕੇ ਉਨ੍ਹਾਂ ਨੂੰ ਆਖ, “ਆਪਣੇ-ਆਪਣੇ ਤੰਬੂਆਂ ਨੂੰ ਮੁੜ ਜਾਓ।
5130  DEU 7:17  ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, “ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?
5171  DEU 9:12  ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।
5173  DEU 9:14  ਮੈਨੂੰ ਛੱਡ ਦੇ ਤਾਂ ਜੋ ਮੈਂ ਉਨ੍ਹਾਂ ਦਾ ਨਾਸ ਕਰਾਂ ਅਤੇ ਉਨ੍ਹਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੇਰੇ ਤੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ।
5184  DEU 9:25  ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।
5188  DEU 9:29  ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ।
5192  DEU 10:4  ਤਦ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਲਿਖਿਆ ਜਿਵੇਂ ਪਹਿਲਾਂ ਲਿਖਿਆ ਸੀ ਅਰਥਾਤ ਉਹ ਦਸ ਹੁਕਮ ਜਿਹੜੇ ਯਹੋਵਾਹ ਨੇ ਤੁਹਾਨੂੰ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਸਭਾ ਵਾਲੇ ਦਿਨ ਦਿੱਤੇ ਸਨ। ਫੇਰ ਯਹੋਵਾਹ ਨੇ ਉਹ ਫੱਟੀਆਂ ਮੈਨੂੰ ਦੇ ਦਿੱਤੀਆਂ।
5199  DEU 10:11  ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।
5344  DEU 15:23  ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ।
5402  DEU 18:16  ਇਹ ਤੇਰੀ ਉਸ ਬੇਨਤੀ ਦੇ ਅਨੁਸਾਰ ਹੋਵੇਗਾ, ਜਿਹੜੀ ਨੂੰ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਕੀਤੀ ਸੀ, “ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਹੀ ਫੇਰ ਇਹ ਵੱਡੀ ਅੱਗ ਨੂੰ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।
5406  DEU 18:20  ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।
5407  DEU 18:21  ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, “ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ?
5433  DEU 20:4  ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।
5436  DEU 20:7  ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।
5437  DEU 20:8  ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ।
5457  DEU 21:8  ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ। ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।
5469  DEU 21:20  ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।
5486  DEU 22:14  ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,
5489  DEU 22:17  ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ। ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ।
5553  DEU 25:4  “ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।
5556  DEU 25:7  ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।