5 | GEN 1:5 | ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। |
7 | GEN 1:7 | ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। |
8 | GEN 1:8 | ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। |
9 | GEN 1:9 | ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। |
10 | GEN 1:10 | ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
12 | GEN 1:12 | ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
13 | GEN 1:13 | ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ। |
14 | GEN 1:14 | ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ। |
18 | GEN 1:18 | ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
19 | GEN 1:19 | ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ। |
21 | GEN 1:21 | ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
22 | GEN 1:22 | ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। |
23 | GEN 1:23 | ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ। |
25 | GEN 1:25 | ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
27 | GEN 1:27 | ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। |
29 | GEN 1:29 | ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। |
31 | GEN 1:31 | ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ। |
32 | GEN 2:1 | ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ। |
34 | GEN 2:3 | ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ। |
35 | GEN 2:4 | ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। |
36 | GEN 2:5 | ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ। |
38 | GEN 2:7 | ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ। |
39 | GEN 2:8 | ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ। |
40 | GEN 2:9 | ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ। |
41 | GEN 2:10 | ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ। |
42 | GEN 2:11 | ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ |
49 | GEN 2:18 | ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ। |
50 | GEN 2:19 | ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ। |
51 | GEN 2:20 | ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ। |
52 | GEN 2:21 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। |
53 | GEN 2:22 | ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। |
54 | GEN 2:23 | ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। |
55 | GEN 2:24 | ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। |
57 | GEN 3:1 | ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? |
58 | GEN 3:2 | ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ |
60 | GEN 3:4 | ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ। |
62 | GEN 3:6 | ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ। |
63 | GEN 3:7 | ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ। |
66 | GEN 3:10 | ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। |
68 | GEN 3:12 | ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। |
69 | GEN 3:13 | ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। |
70 | GEN 3:14 | ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। |
71 | GEN 3:15 | ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। |
72 | GEN 3:16 | ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ। |
73 | GEN 3:17 | ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ। |
75 | GEN 3:19 | ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ। |
78 | GEN 3:22 | ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ। |
79 | GEN 3:23 | ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ। |
80 | GEN 3:24 | ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ। |
81 | GEN 4:1 | ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ। |
82 | GEN 4:2 | ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ। |
83 | GEN 4:3 | ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। |
84 | GEN 4:4 | ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। |
85 | GEN 4:5 | ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। |
86 | GEN 4:6 | ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? |
88 | GEN 4:8 | ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ। |
89 | GEN 4:9 | ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ? |
90 | GEN 4:10 | ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ। |