16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
21 | GEN 1:21 | ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
26 | GEN 1:26 | ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। |
35 | GEN 2:4 | ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। |
40 | GEN 2:9 | ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ। |
43 | GEN 2:12 | ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ। |
54 | GEN 2:23 | ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। |
63 | GEN 3:7 | ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ। |
77 | GEN 3:21 | ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ। |
98 | GEN 4:18 | ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ। |
139 | GEN 6:1 | ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ। |
140 | GEN 6:2 | ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ। |
142 | GEN 6:4 | ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ। |
167 | GEN 7:7 | ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ। |
169 | GEN 7:9 | ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ। |
173 | GEN 7:13 | ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ। |
174 | GEN 7:14 | ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ। |
175 | GEN 7:15 | ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ। |
176 | GEN 7:16 | ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ। |
179 | GEN 7:19 | ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। |
180 | GEN 7:20 | ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ। |
181 | GEN 7:21 | ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। |
182 | GEN 7:22 | ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ। |
183 | GEN 7:23 | ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। |
189 | GEN 8:5 | ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ। |
191 | GEN 8:7 | ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ। |
202 | GEN 8:18 | ਤਦ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ। |
203 | GEN 8:19 | ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ। |
208 | GEN 9:2 | ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। |
236 | GEN 10:1 | ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ। |
240 | GEN 10:5 | ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
253 | GEN 10:18 | ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ। |
254 | GEN 10:19 | ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ। |
255 | GEN 10:20 | ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
256 | GEN 10:21 | ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ। |
257 | GEN 10:22 | ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ। |
259 | GEN 10:24 | ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ। |
260 | GEN 10:25 | ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ। |
263 | GEN 10:28 | ਓਬਾਲ, ਅਬੀਮਾਏਲ, ਸ਼ਬਾ, |
265 | GEN 10:30 | ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਰਬਤ ਹੈ। |
266 | GEN 10:31 | ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
269 | GEN 11:2 | ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ। |
270 | GEN 11:3 | ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। |
271 | GEN 11:4 | ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। |
274 | GEN 11:7 | ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। |
281 | GEN 11:14 | ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ। |
282 | GEN 11:15 | ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
283 | GEN 11:16 | ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ। |
284 | GEN 11:17 | ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
298 | GEN 11:31 | ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ। |
304 | GEN 12:5 | ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ। |
305 | GEN 12:6 | ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ। |
307 | GEN 12:8 | ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ। |
315 | GEN 12:16 | ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ। |
322 | GEN 13:3 | ਉਹ ਦੱਖਣ ਤੋਂ ਸਫ਼ਰ ਕਰਦਾ ਬੈਤਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ। |
329 | GEN 13:10 | ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ। |
330 | GEN 13:11 | ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ। |
338 | GEN 14:1 | ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ |
340 | GEN 14:3 | ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ। |
341 | GEN 14:4 | ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ। |
342 | GEN 14:5 | ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ, |
343 | GEN 14:6 | ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ। |
344 | GEN 14:7 | ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ। |
346 | GEN 14:9 | ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ। |
347 | GEN 14:10 | ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ। |
348 | GEN 14:11 | ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ। |
349 | GEN 14:12 | ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ। |
351 | GEN 14:14 | ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। |
352 | GEN 14:15 | ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। |
361 | GEN 14:24 | ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ। |
374 | GEN 15:13 | ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ। |
378 | GEN 15:17 | ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ। |
385 | GEN 16:3 | ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ। |
393 | GEN 16:11 | ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ। |
395 | GEN 16:13 | ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ? |
396 | GEN 16:14 | ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ। |
397 | GEN 16:15 | ਹਾਜ਼ਰਾ ਨੇ ਅਬਰਾਮ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਹਾਜ਼ਰਾ ਨੇ ਜਨਮ ਦਿੱਤਾ, ਇਸਮਾਏਲ ਰੱਖਿਆ। |
398 | GEN 16:16 | ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ। |
411 | GEN 17:13 | ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ। |
416 | GEN 17:18 | ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ। |
418 | GEN 17:20 | ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ। |
421 | GEN 17:23 | ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ। |
423 | GEN 17:25 | ਅਤੇ ਇਸਮਾਏਲ ਤੇਰ੍ਹਾਂ ਸਾਲਾਂ ਦਾ ਸੀ, ਜਦ ਉਸ ਦੀ ਖੱਲੜੀ ਦੀ ਸੁੰਨਤ ਕੀਤੀ ਗਈ। |
424 | GEN 17:26 | ਅਬਰਾਹਾਮ ਤੇ ਉਹ ਦੇ ਪੁੱਤਰ ਇਸਮਾਏਲ ਦੀ ਸੁੰਨਤ ਇੱਕੋ ਦਿਨ ਹੋਈ। |
425 | GEN 17:27 | ਅਤੇ ਉਹ ਦੇ ਘਰ ਦੇ ਸਾਰੇ ਪੁਰਖਾਂ ਦੀ ਭਾਵੇਂ ਉਹ ਉਸ ਦੇ ਘਰਾਣੇ ਵਿੱਚ ਜੰਮੇ ਸਨ, ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇ ਕੇ ਮੁੱਲ ਲਏ ਹੋਏ ਸਨ, ਸਾਰਿਆਂ ਦੀ ਸੁੰਨਤ ਉਸ ਦੇ ਨਾਲ ਹੀ ਕੀਤੀ ਗਈ। |