2 | GEN 1:2 | ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। |
16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
20 | GEN 1:20 | ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। |
21 | GEN 1:21 | ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
29 | GEN 1:29 | ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। |
41 | GEN 2:10 | ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ। |
54 | GEN 2:23 | ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। |
55 | GEN 2:24 | ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। |
61 | GEN 3:5 | ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ। |
64 | GEN 3:8 | ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ। |
66 | GEN 3:10 | ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। |
71 | GEN 3:15 | ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। |
74 | GEN 3:18 | ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ। |
78 | GEN 3:22 | ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ। |
135 | GEN 5:29 | ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ। |
145 | GEN 6:7 | ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। |
155 | GEN 6:17 | ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ। |
158 | GEN 6:20 | ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ। |
171 | GEN 7:11 | ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ |
180 | GEN 7:20 | ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ। |
181 | GEN 7:21 | ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। |
183 | GEN 7:23 | ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। |
184 | GEN 7:24 | ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ। |
185 | GEN 8:1 | ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। |
186 | GEN 8:2 | ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ। |
187 | GEN 8:3 | ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ |
191 | GEN 8:7 | ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ। |
192 | GEN 8:8 | ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ। |
194 | GEN 8:10 | ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ। |
196 | GEN 8:12 | ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ। |
201 | GEN 8:17 | ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। |
206 | GEN 8:22 | ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ। |
208 | GEN 9:2 | ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। |
209 | GEN 9:3 | ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ। |
211 | GEN 9:5 | ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ। |
215 | GEN 9:9 | ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ, |
216 | GEN 9:10 | ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ। |
217 | GEN 9:11 | ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ। |
218 | GEN 9:12 | ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। |
221 | GEN 9:15 | ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ। |
240 | GEN 10:5 | ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
247 | GEN 10:12 | ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ। |
256 | GEN 10:21 | ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ। |
260 | GEN 10:25 | ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ। |
271 | GEN 11:4 | ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। |
275 | GEN 11:8 | ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। |
276 | GEN 11:9 | ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। |
300 | GEN 12:1 | ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ। |
301 | GEN 12:2 | ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ। |
314 | GEN 12:15 | ਤਦ ਫ਼ਿਰਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਊਨ ਦੇ ਘਰ ਵਿੱਚ ਪਹੁੰਚਾਈ ਗਈ। |
316 | GEN 12:17 | ਪਰ ਯਹੋਵਾਹ ਨੇ ਫ਼ਿਰਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ। |
321 | GEN 13:2 | ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ। |
332 | GEN 13:13 | ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ। |
347 | GEN 14:10 | ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ। |
358 | GEN 14:21 | ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ। |
362 | GEN 15:1 | ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ। |
373 | GEN 15:12 | ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ। |
375 | GEN 15:14 | ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ। |
378 | GEN 15:17 | ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ। |
379 | GEN 15:18 | ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ |
401 | GEN 17:3 | ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ |
408 | GEN 17:10 | ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ। |
409 | GEN 17:11 | ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ। |
410 | GEN 17:12 | ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। |
411 | GEN 17:13 | ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ। |
415 | GEN 17:17 | ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ? |
418 | GEN 17:20 | ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ। |
428 | GEN 18:3 | ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ। |
436 | GEN 18:11 | ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ। |
440 | GEN 18:15 | ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ। |
443 | GEN 18:18 | ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ। |
449 | GEN 18:24 | ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? |
451 | GEN 18:26 | ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ। |
463 | GEN 19:5 | ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ। |
466 | GEN 19:8 | ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ । ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ। |
469 | GEN 19:11 | ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ। |
477 | GEN 19:19 | ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ। |
488 | GEN 19:30 | ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ। |
489 | GEN 19:31 | ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ। |
491 | GEN 19:33 | ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ। |