52 | GEN 2:21 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। |
53 | GEN 2:22 | ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। |
54 | GEN 2:23 | ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। |
75 | GEN 3:19 | ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ। |
79 | GEN 3:23 | ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ। |
80 | GEN 3:24 | ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ। |
102 | GEN 4:22 | ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ। |
179 | GEN 7:19 | ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। |
184 | GEN 7:24 | ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ। |
187 | GEN 8:3 | ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ |
205 | GEN 8:21 | ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ। |
206 | GEN 8:22 | ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ। |
229 | GEN 9:23 | ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। |
362 | GEN 15:1 | ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ। |
368 | GEN 15:7 | ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ। |
436 | GEN 18:11 | ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ। |
437 | GEN 18:12 | ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ? |
438 | GEN 18:13 | ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ? |
462 | GEN 19:4 | ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ। |
489 | GEN 19:31 | ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ। |
516 | GEN 21:2 | ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। |
521 | GEN 21:7 | ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। |
524 | GEN 21:10 | ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ। |
528 | GEN 21:14 | ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ। |
565 | GEN 22:17 | ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। |
599 | GEN 24:7 | ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ। |
607 | GEN 24:15 | ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ। |
628 | GEN 24:36 | ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ। |
637 | GEN 24:45 | ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ। |
638 | GEN 24:46 | ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ। |
645 | GEN 24:53 | ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ। |
657 | GEN 24:65 | ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ। |
667 | GEN 25:8 | ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ। |
720 | GEN 26:27 | ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ? |
730 | GEN 27:2 | ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ। |
845 | GEN 30:14 | ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ। |
863 | GEN 30:32 | ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ। |
866 | GEN 30:35 | ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ। |
912 | GEN 31:38 | ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ |
916 | GEN 31:42 | ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ। |
920 | GEN 31:46 | ਅਤੇ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ, ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਇਕੱਠੇ ਕਰ ਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਭੋਜਨ ਖਾਧਾ। |
922 | GEN 31:48 | ਲਾਬਾਨ ਨੇ ਆਖਿਆ ਕਿ ਅੱਜ ਇਹ ਢੇਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੋਵੇਗਾ, ਇਸ ਕਾਰਨ ਉਸ ਦਾ ਨਾਮ ਗਲੇਦ ਰੱਖਿਆ ਗਿਆ। |
925 | GEN 31:51 | ਫਿਰ ਲਾਬਾਨ ਨੇ ਯਾਕੂਬ ਨੂੰ ਆਖਿਆ, ਵੇਖ ਇਹ ਢੇਰ ਅਤੇ ਵੇਖ ਇਹ ਥੰਮ੍ਹ ਜੋ ਮੈਂ ਆਪਣੇ ਅਤੇ ਤੇਰੇ ਵਿੱਚਕਾਰ ਖੜ੍ਹਾ ਕੀਤਾ ਹੈ। |
926 | GEN 31:52 | ਇਹ ਢੇਰ ਅਤੇ ਇਹ ਥੰਮ੍ਹ ਦੋਵੇਂ ਗਵਾਹ ਹੋਣ ਕਿ ਬੁਰਿਆਈ ਲਈ ਮੈਂ ਇਸ ਢੇਰ ਤੋਂ ਤੇਰੇ ਵੱਲ ਨਾ ਲੰਘਾਂ ਅਤੇ ਤੂੰ ਵੀ ਇਸ ਢੇਰ ਅਤੇ ਇਸ ਥੰਮ੍ਹ ਤੋਂ ਮੇਰੇ ਵੱਲ ਨਾ ਲੰਘੇਂ। |
943 | GEN 32:15 | ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ, |
1041 | GEN 35:29 | ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ। |
1112 | GEN 37:28 | ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ। |
1135 | GEN 38:15 | ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ। |
1144 | GEN 38:24 | ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ। |
1145 | GEN 38:25 | ਜਦ ਉਹ ਬਾਹਰ ਕੱਢੀ ਗਈ ਤਾਂ ਉਸ ਨੇ ਆਪਣੇ ਸੌਹਰੇ ਨੂੰ ਇਹ ਸੁਨੇਹਾ ਭੇਜਿਆ ਕਿ ਜਿਸ ਮਨੁੱਖ ਦੀਆਂ ਇਹ ਚੀਜ਼ਾਂ ਹਨ, ਮੈਂ ਉਸ ਤੋਂ ਹੀ ਗਰਭਵਤੀ ਹਾਂ ਅਤੇ ਉਸ ਨੇ ਇਹ ਵੀ ਆਖਿਆ, ਪਹਿਚਾਣ ਤਾਂ ਕਿ ਇਹ ਮੋਹਰ ਅਤੇ ਰੱਸੀ ਅਤੇ ਲਾਠੀ ਕਿਹਦੀ ਹੈ। |
1148 | GEN 38:28 | ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ। |
1187 | GEN 40:14 | ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ। |
1199 | GEN 41:3 | ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ। |
1210 | GEN 41:14 | ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ। |
1213 | GEN 41:17 | ਫਿਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖੋ, ਮੈਂ ਆਪਣੇ ਸੁਫ਼ਨੇ ਵਿੱਚ ਨੀਲ ਨਦੀ ਦੇ ਕੰਢੇ ਉੱਤੇ ਖੜ੍ਹਾ ਸੀ, |
1231 | GEN 41:35 | ਉਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਸਾਲਾਂ ਦਾ ਸਾਰਾ ਅੰਨ ਇਕੱਠਾ ਕਰਨ ਅਤੇ ਫ਼ਿਰਊਨ ਦੇ ਅਧੀਨ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਤੇ ਉਸ ਦੀ ਰਾਖੀ ਕਰਨ। |
1245 | GEN 41:49 | ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਗੂੰ ਜਮ੍ਹਾ ਕਰ ਲਿਆ ਅਤੇ ਉਹ ਇੰਨ੍ਹਾਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਉਸ ਦਾ ਲੇਖਾ ਕਰਨਾ ਛੱਡ ਦਿੱਤਾ ਕਿਉਂ ਜੋ ਉਹ ਲੇਖਿਓਂ ਬਾਹਰ ਸੀ। |
1291 | GEN 42:38 | ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। |
1354 | GEN 44:29 | ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। |
1356 | GEN 44:31 | ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ। |
1360 | GEN 45:1 | ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ |
1365 | GEN 45:6 | ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ। |
1425 | GEN 47:4 | ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਅਸੀਂ ਇਸ ਦੇਸ਼ ਵਿੱਚ ਪਰਦੇਸੀ ਹੋ ਕੇ ਵੱਸਣ ਲਈ ਆਏ ਹਾਂ ਕਿਉਂ ਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ, ਕਿਉਂ ਜੋ ਕਨਾਨ ਦੇਸ਼ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੇਸ਼ ਵਿੱਚ ਰਹਿਣ ਦੀ ਆਗਿਆ ਦਿਓ। |
1464 | GEN 48:12 | ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ |
1477 | GEN 49:3 | ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ। |
1480 | GEN 49:6 | ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ। ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ। |
1489 | GEN 49:15 | ਅਤੇ ਉਸ ਨੇ ਇੱਕ ਅਰਾਮ ਦੀ ਥਾਂ ਵੇਖੀ ਕਿ ਉਹ ਚੰਗੀ ਹੈ ਅਤੇ ਉਹ ਦੇਸ਼ ਮਨ ਭਾਉਂਦਾ ਹੈ। ਤਦ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਕਰਨ ਵਾਲਾ ਬਣਿਆ। |
1517 | GEN 50:10 | ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ। |
1558 | EXO 2:3 | ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ। |
1560 | EXO 2:5 | ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ। |
1565 | EXO 2:10 | ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ। |
1571 | EXO 2:16 | ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ। |
1574 | EXO 2:19 | ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ। |
1586 | EXO 3:6 | ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ। |
1588 | EXO 3:8 | ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ। |
1590 | EXO 3:10 | ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਭੇਜਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ। |
1591 | EXO 3:11 | ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?” |
1592 | EXO 3:12 | ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ। |
1602 | EXO 3:22 | ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ। |
1608 | EXO 4:6 | ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ। |
1609 | EXO 4:7 | ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ। |
1612 | EXO 4:10 | ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ। |
1650 | EXO 5:17 | ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ। |
1657 | EXO 6:1 | ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ। |
1662 | EXO 6:6 | ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ। |
1663 | EXO 6:7 | ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਿਆਉਂਦਾ ਹਾਂ। |
1682 | EXO 6:26 | ਹਾਰੂਨ ਅਤੇ ਮੂਸਾ ਉਹ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਖਿਆ ਸੀ ਕਿ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ। |
1683 | EXO 6:27 | ਇਹ ਉਹ ਹਨ ਜਿਨ੍ਹਾਂ ਨੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਉਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਇਹ ਉਹ ਮੂਸਾ ਅਤੇ ਹਾਰੂਨ ਹਨ। |
1691 | EXO 7:5 | ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ। |
1701 | EXO 7:15 | ਤੂੰ ਸਵੇਰੇ ਫ਼ਿਰਊਨ ਕੋਲ ਜਾ। ਵੇਖ, ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਨਦੀ ਦੇ ਕੰਢੇ ਉਸ ਦੇ ਮਿਲਣ ਲਈ ਖੜ੍ਹਾ ਹੋ ਜਾਵੀਂ ਅਤੇ ਉਹ ਲਾਠੀ ਜਿਹੜੀ ਸੱਪ ਬਣ ਗਈ ਸੀ, ਆਪਣੇ ਹੱਥ ਵਿੱਚ ਲਵੀਂ |
1725 | EXO 8:10 | ਤਦ ਉਨ੍ਹਾਂ ਨੇ ਉਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਤੇ ਧਰਤੀ ਉੱਤੇ ਬਦਬੂ ਫੈਲ ਗਈ। |
1761 | EXO 9:18 | ਵੇਖ ਮੈਂ ਭਲਕੇ ਇਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿਵੇਂ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ। |
1766 | EXO 9:23 | ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ। |
1767 | EXO 9:24 | ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ। |
1783 | EXO 10:5 | ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ। |