1 | GEN 1:1 | ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ। |
2 | GEN 1:2 | ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। |
10 | GEN 1:10 | ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
11 | GEN 1:11 | ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। |
12 | GEN 1:12 | ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
15 | GEN 1:15 | ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ। |
17 | GEN 1:17 | ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ |
20 | GEN 1:20 | ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। |
22 | GEN 1:22 | ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। |
24 | GEN 1:24 | ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ। |
25 | GEN 1:25 | ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
26 | GEN 1:26 | ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। |
28 | GEN 1:28 | ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। |
29 | GEN 1:29 | ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। |
30 | GEN 1:30 | ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ। |
32 | GEN 2:1 | ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ। |
35 | GEN 2:4 | ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। |
36 | GEN 2:5 | ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ। |
37 | GEN 2:6 | ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ। |
62 | GEN 3:6 | ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ। |
67 | GEN 3:11 | ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ? |
69 | GEN 3:13 | ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। |
72 | GEN 3:16 | ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ। |
73 | GEN 3:17 | ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ। |
78 | GEN 3:22 | ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ। |
85 | GEN 4:5 | ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। |
86 | GEN 4:6 | ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? |
88 | GEN 4:8 | ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ। |
92 | GEN 4:12 | ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ। |
94 | GEN 4:14 | ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ। |
110 | GEN 5:4 | ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
113 | GEN 5:7 | ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
116 | GEN 5:10 | ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
119 | GEN 5:13 | ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
122 | GEN 5:16 | ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
125 | GEN 5:19 | ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
128 | GEN 5:22 | ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
132 | GEN 5:26 | ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
136 | GEN 5:30 | ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
139 | GEN 6:1 | ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ। |
140 | GEN 6:2 | ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ। |
141 | GEN 6:3 | ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। |
142 | GEN 6:4 | ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ। |
143 | GEN 6:5 | ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ। |
144 | GEN 6:6 | ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ। |
145 | GEN 6:7 | ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। |
147 | GEN 6:9 | ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ। |
149 | GEN 6:11 | ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ। |
150 | GEN 6:12 | ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ। |
151 | GEN 6:13 | ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ। |
155 | GEN 6:17 | ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ। |
161 | GEN 7:1 | ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। |
162 | GEN 7:2 | ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ। |
163 | GEN 7:3 | ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ। |
164 | GEN 7:4 | ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ। |
166 | GEN 7:6 | ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ। |
168 | GEN 7:8 | ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ |
170 | GEN 7:10 | ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ। |
172 | GEN 7:12 | ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ। |
174 | GEN 7:14 | ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ। |
177 | GEN 7:17 | ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ। |
178 | GEN 7:18 | ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ। |
179 | GEN 7:19 | ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। |
181 | GEN 7:21 | ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। |
182 | GEN 7:22 | ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ। |
183 | GEN 7:23 | ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। |
184 | GEN 7:24 | ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ। |
185 | GEN 8:1 | ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। |
187 | GEN 8:3 | ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ |
191 | GEN 8:7 | ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ। |
193 | GEN 8:9 | ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। |
195 | GEN 8:11 | ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ। |
197 | GEN 8:13 | ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ। |
198 | GEN 8:14 | ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ। |
201 | GEN 8:17 | ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। |
203 | GEN 8:19 | ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ। |
204 | GEN 8:20 | ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ। |
205 | GEN 8:21 | ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ। |
206 | GEN 8:22 | ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ। |
207 | GEN 9:1 | ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ |