35 | GEN 2:4 | ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। |
36 | GEN 2:5 | ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ। |
38 | GEN 2:7 | ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ। |
39 | GEN 2:8 | ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ। |
40 | GEN 2:9 | ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ। |
46 | GEN 2:15 | ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ। |
47 | GEN 2:16 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ, |
49 | GEN 2:18 | ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ। |
50 | GEN 2:19 | ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ। |
52 | GEN 2:21 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। |
53 | GEN 2:22 | ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। |
57 | GEN 3:1 | ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? |
62 | GEN 3:6 | ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ। |
64 | GEN 3:8 | ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ। |
65 | GEN 3:9 | ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ? |
69 | GEN 3:13 | ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। |
70 | GEN 3:14 | ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। |
77 | GEN 3:21 | ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ। |
78 | GEN 3:22 | ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ। |
79 | GEN 3:23 | ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ। |
81 | GEN 4:1 | ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ। |
83 | GEN 4:3 | ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। |
84 | GEN 4:4 | ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। |
86 | GEN 4:6 | ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? |
89 | GEN 4:9 | ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ? |
93 | GEN 4:13 | ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ। |
95 | GEN 4:15 | ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ। |
96 | GEN 4:16 | ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ। |
98 | GEN 4:18 | ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ। |
100 | GEN 4:20 | ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ। |
106 | GEN 4:26 | ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ। |
121 | GEN 5:15 | ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ |
122 | GEN 5:16 | ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
124 | GEN 5:18 | ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ |
125 | GEN 5:19 | ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
126 | GEN 5:20 | ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
135 | GEN 5:29 | ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ। |
138 | GEN 5:32 | ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ। |
141 | GEN 6:3 | ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। |
143 | GEN 6:5 | ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ। |
144 | GEN 6:6 | ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ। |
145 | GEN 6:7 | ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। |
146 | GEN 6:8 | ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ। |
148 | GEN 6:10 | ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ। |
161 | GEN 7:1 | ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। |
165 | GEN 7:5 | ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ। |
173 | GEN 7:13 | ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ। |
176 | GEN 7:16 | ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ। |
185 | GEN 8:1 | ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। |
204 | GEN 8:20 | ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ। |
205 | GEN 8:21 | ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ। |
221 | GEN 9:15 | ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ। |
222 | GEN 9:16 | ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ। |
224 | GEN 9:18 | ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ। |
229 | GEN 9:23 | ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। |
232 | GEN 9:26 | ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ। |
233 | GEN 9:27 | ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ। |
236 | GEN 10:1 | ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ। |
237 | GEN 10:2 | ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ। |
239 | GEN 10:4 | ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ। |
244 | GEN 10:9 | ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ। |
251 | GEN 10:16 | ਯਬੂਸੀ, ਅਮੋਰੀ, ਗਿਰਗਾਸ਼ੀ, |
256 | GEN 10:21 | ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ। |
260 | GEN 10:25 | ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ। |
261 | GEN 10:26 | ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ, |
264 | GEN 10:29 | ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ। |
272 | GEN 11:5 | ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ। |
273 | GEN 11:6 | ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। |
275 | GEN 11:8 | ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। |
276 | GEN 11:9 | ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। |
296 | GEN 11:29 | ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ। |
300 | GEN 12:1 | ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ। |
303 | GEN 12:4 | ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ। |
306 | GEN 12:7 | ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ। |
307 | GEN 12:8 | ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ। |
316 | GEN 12:17 | ਪਰ ਯਹੋਵਾਹ ਨੇ ਫ਼ਿਰਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ। |
323 | GEN 13:4 | ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ। |
329 | GEN 13:10 | ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ। |
330 | GEN 13:11 | ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ। |
332 | GEN 13:13 | ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ। |
333 | GEN 13:14 | ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ, |
337 | GEN 13:18 | ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ। |
338 | GEN 14:1 | ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ |
339 | GEN 14:2 | ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ। |
342 | GEN 14:5 | ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ, |
346 | GEN 14:9 | ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ। |
359 | GEN 14:22 | ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ |
362 | GEN 15:1 | ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ। |
363 | GEN 15:2 | ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ। |
365 | GEN 15:4 | ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ। |
366 | GEN 15:5 | ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ। |
367 | GEN 15:6 | ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ। |
368 | GEN 15:7 | ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ। |
369 | GEN 15:8 | ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ? |
370 | GEN 15:9 | ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ। |