2997 | LEV 10:19 | ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?” |
3815 | NUM 5:22 | ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।” |
4971 | DEU 2:31 | ਯਹੋਵਾਹ ਨੇ ਮੈਨੂੰ ਆਖਿਆ, “ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।” |
5722 | DEU 30:12 | ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?” |
5744 | DEU 31:14 | ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੇਰੀ ਮੌਤ ਦੇ ਦਿਨ ਨੇੜੇ ਆ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੇ ਤਾਂ ਜੋ ਮੈਂ ਉਸ ਨੂੰ ਹੁਕਮ ਦੇਵਾਂ।” ਤਦ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ। |
5746 | DEU 31:16 | ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ। |
5950 | JOS 5:14 | ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ? |
6512 | JDG 1:1 | ਯਹੋਸ਼ੁਆ ਦੇ ਮਰਨ ਤੋਂ ਬਾਅਦ, ਇਸਰਾਏਲੀਆਂ ਨੇ ਯਹੋਵਾਹ ਤੋਂ ਪੁੱਛਿਆ, “ਭਲਾ, ਕਨਾਨੀਆਂ ਨਾਲ ਯੁੱਧ ਕਰਨ ਲਈ ਸਾਡੇ ਵੱਲੋਂ ਪਹਿਲਾਂ ਕੌਣ ਜਾਵੇਗਾ?” |
6709 | JDG 7:13 | ਜਦ ਗਿਦਾਊਨ ਉੱਥੇ ਪਹੁੰਚਿਆ ਤਾਂ ਵੇਖੋ, ਉੱਥੇ ਇੱਕ ਮਨੁੱਖ ਸੀ ਜੋ ਆਪਣੇ ਸਾਥੀ ਨੂੰ ਇੱਕ ਸੁਫ਼ਨਾ ਸੁਣਾਉਂਦਾ ਸੀ, ਉਸਨੇ ਕਿਹਾ, “ਵੇਖੋ, ਮੈਂ ਇੱਕ ਸੁਫ਼ਨਾ ਵੇਖਿਆ ਹੈ ਕਿ ਜੌਂ ਦੀ ਇੱਕ ਰੋਟੀ ਮਿਦਯਾਨੀ ਛਾਉਣੀ ਵਿੱਚ ਰੁੜ੍ਹ ਕੇ ਆਈ ਅਤੇ ਇੱਕ ਤੰਬੂ ਨਾਲ ਆ ਲੱਗੀ ਅਤੇ ਉਸ ਨੇ ਤੰਬੂ ਨੂੰ ਅਜਿਹਾ ਮਾਰਿਆ ਕਿ ਉਹ ਡਿੱਗ ਪਿਆ ਅਤੇ ਉਸ ਨੂੰ ਅਜਿਹਾ ਮੂਧਾ ਕਰ ਸੁੱਟਿਆ ਕਿ ਉਹ ਤੰਬੂ ਵਿੱਛ ਗਿਆ।” |
6711 | JDG 7:15 | ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!” |
6723 | JDG 8:2 | ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ? |
6741 | JDG 8:20 | ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ। |
6792 | JDG 9:36 | ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, “ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!” ਜ਼ਬੂਲ ਨੇ ਉਸ ਨੂੰ ਕਿਹਾ, “ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗੂੰ ਦਿੱਸਦੇ ਹਨ।” |
6793 | JDG 9:37 | ਤਦ ਗਆਲ ਨੇ ਫੇਰ ਕਿਹਾ, “ਵੇਖ, ਮੈਦਾਨ ਦੇ ਵਿੱਚੋਂ ਦੀ ਲੋਕ ਹੇਠਾਂ ਨੂੰ ਉਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਰੁੱਖ ਵੱਲੋਂ ਆਉਂਦੀ ਹੈ।” |
6837 | JDG 11:6 | ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।” |
6838 | JDG 11:7 | ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?” |
6877 | JDG 12:6 | ਤਾਂ ਉਹ ਉਸ ਨੂੰ ਕਹਿੰਦੇ, “ਭਲਾ, ਸ਼ਿੱਬੋਲਥ ਤਾਂ ਬੋਲ” ਅਤੇ ਉਹ ਕਹਿੰਦਾ “ਸਿੱਬੋਲਥ” ਕਿਉਂ ਜੋ ਉਹ ਇਸ ਗੱਲ ਨੂੰ ਠੀਕ ਤਰ੍ਹਾਂ ਨਹੀਂ ਬੋਲ ਸਕਦਾ ਸੀ, ਤਾਂ ਉਹ ਉਸ ਨੂੰ ਫੜ੍ਹ ਕੇ ਯਰਦਨ ਦੇ ਕੰਢਿਆਂ ਕੋਲ ਵੱਢ ਸੁੱਟਦੇ ਸਨ। ਇਸ ਤਰ੍ਹਾਂ ਉਸ ਸਮੇਂ ਬਤਾਲੀ ਹਜ਼ਾਰ ਇਫ਼ਰਾਈਮੀ ਮਾਰੇ ਗਏ। |
6889 | JDG 13:3 | ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ। |
6896 | JDG 13:10 | ਤਦ ਉਸ ਇਸਤਰੀ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਕਿਹਾ, “ਵੇਖੋ, ਉਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ, ਉਹ ਫਿਰ ਮੈਨੂੰ ਵਿਖਾਈ ਦਿੱਤਾ ਹੈ।” |
6914 | JDG 14:3 | ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।” |
6927 | JDG 14:16 | ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?” |
7035 | JDG 19:9 | ਜਦ ਉਹ ਮਨੁੱਖ ਆਪਣੀ ਰਖ਼ੈਲ ਅਤੇ ਸੇਵਕ ਦੇ ਨਾਲ ਵਿਦਿਆ ਹੋਣ ਲਈ ਉੱਠਿਆ ਤਦ ਉਸ ਦੇ ਸਹੁਰੇ ਅਰਥਾਤ ਉਸ ਇਸਤਰੀ ਦੇ ਪਿਤਾ ਨੇ ਉਸ ਨੂੰ ਕਿਹਾ, “ਵੇਖ, ਦਿਨ ਢੱਲਣ ਵਾਲਾ ਹੈ ਅਤੇ ਸ਼ਾਮ ਹੁੰਦੀ ਜਾਂਦੀ ਹੈ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਰਾਤ ਇੱਥੇ ਹੀ ਰਹੋ। ਵੇਖੋ, ਦਿਨ ਢਲਦਾ ਜਾਂਦਾ ਹੈ। ਇਸ ਲਈ ਇੱਥੇ ਹੀ ਰਹੋ ਅਤੇ ਅਨੰਦ ਹੋਵੇ ਅਤੇ ਸਵੇਰੇ ਹੀ ਉੱਠ ਕੇ ਆਪਣੇ ਰਾਹ ਪੈ ਜਾਣਾ ਤਾਂ ਜੋ ਤੂੰ ਆਪਣੇ ਡੇਰੇ ਵੱਲ ਵਿਦਿਆ ਹੋਵੇਂ।” |
7039 | JDG 19:13 | ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।” |
7054 | JDG 19:28 | ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ। |
7084 | JDG 20:28 | ਅਤੇ ਹਾਰੂਨ ਦੇ ਪੁੱਤਰ ਅਲਆਜ਼ਾਰ ਦਾ ਪੁੱਤਰ ਫ਼ੀਨਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਫਿਰ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਾਈ ਕਰਨ ਨੂੰ ਜਾਈਏ ਜਾਂ ਪਿੱਛੇ ਹਟ ਜਾਈਏ?” ਯਹੋਵਾਹ ਨੇ ਕਿਹਾ, “ਜਾਓ, ਕਿਉਂ ਜੋ ਕੱਲ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਸੌਂਪ ਦਿਆਂਗਾ।” |
7123 | JDG 21:19 | ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।” |
7144 | RUT 1:15 | ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।” |
7288 | 1SA 3:10 | ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ। |
7432 | 1SA 10:12 | ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ? ਤਦੋਂ ਦੀ ਇਹ ਕਹਾਉਤ ਬਣ ਗਈ, “ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?” |
7732 | 1SA 19:24 | ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ “ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?” |
9571 | 2KI 2:16 | ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।” |
9574 | 2KI 2:19 | ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖ਼ਰਾਬ ਤੇ ਧਰਤੀ ਬੰਜਰ ਜਿਹੀ ਹੈ।” |
9590 | 2KI 3:10 | ਤਦ ਇਸਰਾਏਲ ਦੇ ਰਾਜਾ ਨੇ ਆਖਿਆ, “ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ, ਜੋ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।” |
9593 | 2KI 3:13 | ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।” |
9616 | 2KI 4:9 | ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ। |
9623 | 2KI 4:16 | ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।” |
9632 | 2KI 4:25 | ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।” |
9662 | 2KI 5:11 | ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ। |
9666 | 2KI 5:15 | ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ। ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ।” |
9671 | 2KI 5:20 | ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।” |
10789 | 1CH 14:10 | ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।” |
10869 | 1CH 17:1 | ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।” |
12190 | EZR 7:12 | “ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ - |
12330 | NEH 2:18 | ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ। |
12408 | NEH 6:2 | ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ। |
12416 | NEH 6:10 | ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।” |
12507 | NEH 8:10 | ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।” |
12521 | NEH 9:6 | “ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ, |
12551 | NEH 9:36 | “ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ! |
12828 | EST 8:7 | ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ। |
12885 | JOB 1:12 | ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ। |
12901 | JOB 2:6 | ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।” |
12972 | JOB 5:17 | “ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ। |
12982 | JOB 5:27 | “ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।” |
13053 | JOB 8:20 | “ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ। |
13209 | JOB 15:2 | “ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ? |
13285 | JOB 18:5 | “ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ, |
13308 | JOB 19:7 | ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ! |
13386 | JOB 21:27 | “ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ। |
13431 | JOB 23:8 | “ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ, |
13536 | JOB 28:28 | ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!” |
13683 | JOB 33:29 | “ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ, |
13718 | JOB 34:31 | “ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ? |
13726 | JOB 35:2 | “ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ? |
13745 | JOB 36:5 | “ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ। |
13762 | JOB 36:22 | “ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ? |
13774 | JOB 37:1 | “ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ। |
13857 | JOB 39:19 | “ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ? |
14564 | PSA 40:16 | ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ! |
15029 | PSA 70:4 | ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ! |
17038 | PRO 20:14 | ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ। |
17121 | PRO 23:7 | ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ। |
18967 | ISA 65:1 | ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।” |
22461 | AMO 2:13 | “ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ। |
22467 | AMO 3:3 | “ਭਲਾ, ਦੋ ਮਨੁੱਖ ਇਕੱਠੇ ਚੱਲ ਸਕਦੇ ਹਨ, ਜੇ ਉਹ ਸਹਿਮਤ ਨਾ ਹੋਣ? |
22481 | AMO 4:2 | ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ! |
22533 | AMO 6:14 | ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।” |
22541 | AMO 7:8 | ਤਦ ਯਹੋਵਾਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਇੱਕ ਸਾਹਲ।” ਤਦ ਪ੍ਰਭੂ ਨੇ ਕਿਹਾ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ। |
22548 | AMO 7:15 | ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!” |
22573 | AMO 9:9 | “ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ। |
22577 | AMO 9:13 | ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ! |
22607 | JON 1:7 | ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ। |
22646 | JON 4:9 | ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!” |
22691 | MIC 4:2 | ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ। |
22776 | NAM 2:9 | ਨੀਨਵਾਹ ਆਦ ਤੋਂ ਪਾਣੀ ਦੇ ਕੁੰਡ ਵਾਂਗੂੰ ਹੈ, ਉਹ ਵਗ ਜਾਂਦੇ ਹਨ, “ਠਹਿਰੋ, ਠਹਿਰੋ!” ਉਹ ਪੁਕਾਰਦੇ ਹਨ, ਪਰ ਉਹ ਨਹੀਂ ਮੁੜਦੇ! |
22802 | HAB 1:2 | ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ? |
25261 | LUK 6:46 | ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ? |
25632 | LUK 14:10 | ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ। |
26142 | JHN 1:29 | ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।” |
26149 | JHN 1:36 | ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।” |
26246 | JHN 4:21 | ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। |
26251 | JHN 4:26 | ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।” |
26275 | JHN 4:50 | ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ। |
26287 | JHN 5:8 | ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।” |
26360 | JHN 6:34 | ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।” |
26409 | JHN 7:12 | ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।” |
26430 | JHN 7:33 | ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ। |
26438 | JHN 7:41 | ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ? |
26461 | JHN 8:11 | ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।” |
26595 | JHN 11:3 | ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।” |