Wildebeest analysis examples for:   pan-pan   Word?”    February 25, 2023 at 00:59    Script wb_pprint_html.py   by Ulf Hermjakob

1562  EXO 2:7  ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
1591  EXO 3:11  ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?”
1604  EXO 4:2  ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।”
2997  LEV 10:19  ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”
5130  DEU 7:17  ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, “ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?”
5407  DEU 18:21  ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, “ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ?”
5680  DEU 28:67  ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”
5722  DEU 30:12  ਨਾ ਤਾਂ ਇਹ ਅਕਾਸ਼ ਉੱਤੇ ਹੈ ਜੋ ਤੁਸੀਂ ਆਖੋ, “ਭਲਾ, ਅਕਾਸ਼ ਉੱਤੇ ਸਾਡੇ ਲਈ ਕੌਣ ਚੜ੍ਹੇ ਅਤੇ ਉਸ ਨੂੰ ਸਾਡੇ ਕੋਲ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
5723  DEU 30:13  ਨਾ ਹੀ ਉਹ ਸਮੁੰਦਰ ਪਾਰ ਹੈ ਜੋ ਤੁਸੀਂ ਆਖੋ, “ਸਾਡੇ ਲਈ ਕੌਣ ਸਮੁੰਦਰ ਤੋਂ ਪਾਰ ਜਾਵੇ ਅਤੇ ਉਸ ਨੂੰ ਸਾਡੇ ਲਈ ਲਿਆਵੇ ਅਤੇ ਸਾਨੂੰ ਸੁਣਾਵੇ ਤਾਂ ਜੋ ਉਸ ਨੂੰ ਪੂਰਾ ਕਰੀਏ?”
5949  JOS 5:13  ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”
6512  JDG 1:1  ਯਹੋਸ਼ੁਆ ਦੇ ਮਰਨ ਤੋਂ ਬਾਅਦ, ਇਸਰਾਏਲੀਆਂ ਨੇ ਯਹੋਵਾਹ ਤੋਂ ਪੁੱਛਿਆ, “ਭਲਾ, ਕਨਾਨੀਆਂ ਨਾਲ ਯੁੱਧ ਕਰਨ ਲਈ ਸਾਡੇ ਵੱਲੋਂ ਪਹਿਲਾਂ ਕੌਣ ਜਾਵੇਗਾ?”
6525  JDG 1:14  ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”
6615  JDG 4:14  ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।
6670  JDG 6:14  ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”
6685  JDG 6:29  ਤਦ ਉਨ੍ਹਾਂ ਨੇ ਆਪਸ ਵਿੱਚ ਕਿਹਾ, “ਇਹ ਕੰਮ ਕਿਸ ਨੇ ਕੀਤਾ ਹੈ?” ਜਦ ਉਨ੍ਹਾਂ ਨੇ ਛਾਣਬੀਣ ਅਤੇ ਪੁੱਛ-ਗਿੱਛ ਕੀਤੀ ਤਾਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”
6722  JDG 8:1  ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।
6724  JDG 8:3  ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।
6727  JDG 8:6  ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”
6736  JDG 8:15  ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਕਹਿਣ ਲੱਗਾ, “ਜ਼ਬਾਹ ਅਤੇ ਸਲਮੁੰਨਾ ਨੂੰ ਵੇਖੋ, ਜਿਨ੍ਹਾਂ ਦੇ ਲਈ ਤੁਸੀਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਕਿਹਾ ਸੀ, ਭਲਾ, ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰੇ ਥੱਕੇ ਹੋਏ ਜੁਆਨਾਂ ਨੂੰ ਰੋਟੀ ਦੇਈਏ?”
6739  JDG 8:18  ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”
6838  JDG 11:7  ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”
6840  JDG 11:9  ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”
6843  JDG 11:12  ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”
6874  JDG 12:3  ਜਦ ਮੈਂ ਵੇਖਿਆ ਕਿ ਤੁਹਾਡੇ ਵੱਲੋਂ ਮੇਰਾ ਬਚਾਉ ਨਹੀਂ ਹੁੰਦਾ ਤਾਂ ਮੈਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਪਾਰ ਗਿਆ ਅਤੇ ਅੰਮੋਨੀਆਂ ਦਾ ਸਾਹਮਣਾ ਕੀਤਾ, ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਕਰ ਦਿੱਤਾ, ਫਿਰ ਤੁਸੀਂ ਅੱਜ ਦੇ ਦਿਨ ਮੇਰੇ ਨਾਲ ਲੜਨ ਨੂੰ ਕਿਉਂ ਚੜ੍ਹ ਆਏ ਹੋ?”
6876  JDG 12:5  ਅਤੇ ਗਿਲਆਦੀਆਂ ਨੇ ਯਰਦਨ ਦੇ ਕੰਢਿਆਂ ਉੱਤੇ ਜੋ ਇਫ਼ਰਾਈਮ ਦੇ ਸਾਹਮਣੇ ਸਨ, ਕਬਜ਼ਾ ਕਰ ਲਿਆ ਅਤੇ ਜਦ ਕੋਈ ਇਫ਼ਰਾਈਮੀ ਭਗੌੜਾ ਆ ਕੇ ਕਹਿੰਦਾ, “ਮੈਨੂੰ ਪਾਰ ਲੰਘਣ ਦਿਉ,” ਤਾਂ ਗਿਲਆਦੀ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮੀ ਹੈਂ?” ਅਤੇ ਜੇਕਰ ਉਹ ਕਹਿੰਦਾ, “ਨਹੀਂ”
6897  JDG 13:11  ਇਹ ਸੁਣਦਿਆਂ ਹੀ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਪਿੱਛੇ ਤੁਰਿਆ ਅਤੇ ਉਸ ਮਨੁੱਖ ਦੇ ਕੋਲ ਆ ਕੇ ਉਸ ਨੂੰ ਪੁੱਛਣ ਲੱਗਾ, “ਕੀ ਤੂੰ ਉਹੋ ਮਨੁੱਖ ਹੈਂ ਜਿਸ ਨੇ ਇਸ ਇਸਤਰੀ ਨਾਲ ਗੱਲਾਂ ਕੀਤੀਆਂ ਸਨ?” ਉਸ ਨੇ ਕਿਹਾ, “ਮੈਂ ਉਹੀ ਹਾਂ।”
6898  JDG 13:12  ਤਦ ਮਾਨੋਆਹ ਨੇ ਕਿਹਾ, “ਜਿਸ ਤਰ੍ਹਾਂ ਤੁਸੀਂ ਕਿਹਾ ਹੈ ਉਸੇ ਤਰ੍ਹਾਂ ਹੀ ਹੋਵੇ, ਪਰ ਉਹ ਮੁੰਡਾ ਕਿਹੋ ਜਿਹਾ ਹੋਵੇਗਾ ਅਤੇ ਕੀ ਕੰਮ ਕਰੇਗਾ?”
6904  JDG 13:18  ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?”
6914  JDG 14:3  ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।”
6926  JDG 14:15  ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, “ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ। ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ?”
6927  JDG 14:16  ਤਦ ਸਮਸੂਨ ਦੀ ਪਤਨੀ ਉਸ ਦੇ ਅੱਗੇ ਰੋ ਕੇ ਕਹਿਣ ਲੱਗੀ, “ਤੂੰ ਮੇਰੇ ਨਾਲ ਪਿਆਰ ਨਹੀਂ ਕਰਦਾ ਸਗੋਂ ਵੈਰ ਹੀ ਰੱਖਦਾ ਹੈਂ। ਤੂੰ ਮੇਰੇ ਲੋਕਾਂ ਦੇ ਅੱਗੇ ਇੱਕ ਬੁਝਾਰਤ ਪਾਈ ਅਤੇ ਮੈਨੂੰ ਉਸਦਾ ਅਰਥ ਦੱਸਿਆ ਵੀ ਨਹੀਂ।” ਉਸ ਨੇ ਉੱਤਰ ਦਿੱਤਾ, “ਵੇਖ, ਮੈਂ ਆਪਣੇ ਮਾਤਾ-ਪਿਤਾ ਨੂੰ ਵੀ ਨਹੀਂ ਦੱਸੀ, ਤਾਂ ਭਲਾ, ਮੈਂ ਤੈਨੂੰ ਦੱਸਾਂ?”
6929  JDG 14:18  ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”
6937  JDG 15:6  ਤਦ ਫ਼ਲਿਸਤੀ ਪੁੱਛਣ ਲੱਗੇ, “ਇਹ ਕਿਸ ਨੇ ਕੀਤਾ ਹੈ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ, ਕਿਉਂਕਿ ਉਹ ਨੇ ਉਸ ਦੀ ਪਤਨੀ ਦਾ ਵਿਆਹ ਉਸ ਦੇ ਮਿੱਤਰ ਨਾਲ ਕਰ ਦਿੱਤਾ।” ਤਦ ਫ਼ਲਿਸਤੀਆਂ ਨੇ ਜਾ ਕੇ ਉਸ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਨਾਲ ਸਾੜ ਦਿੱਤਾ।
6941  JDG 15:10  ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਸਾਡੇ ਉੱਤੇ ਹਮਲਾ ਕਰਨ ਆਏ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ ਤਾਂ ਜੋ ਜਿਸ ਤਰ੍ਹਾਂ ਉਸ ਨੇ ਸਾਡੇ ਨਾਲ ਕੀਤਾ, ਉਸੇ ਤਰ੍ਹਾਂ ਅਸੀਂ ਵੀ ਉਹ ਦੇ ਨਾਲ ਕਰੀਏ।”
6942  JDG 15:11  ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”
6949  JDG 15:18  ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?”
6957  JDG 16:6  ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਮੈਨੂੰ ਇਹ ਦੱਸ ਕਿ ਤੇਰੀ ਇਸ ਵੱਡੀ ਸ਼ਕਤੀ ਦਾ ਕੀ ਭੇਤ ਹੈ, ਅਤੇ ਤੈਨੂੰ ਕੋਈ ਕਿਸ ਤਰ੍ਹਾਂ ਬੰਨ੍ਹੇ ਕਿ ਤੈਨੂੰ ਅਧੀਨ ਕਰ ਲਵੇ?”
6964  JDG 16:13  ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”
6991  JDG 17:9  ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”
6998  JDG 18:3  ਜਦ ਉਹ ਮੀਕਾਹ ਦੇ ਘਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਉਸ ਲੇਵੀ ਜੁਆਨ ਦੀ ਅਵਾਜ਼ ਪਹਿਚਾਣ ਲਈ ਅਤੇ ਉੱਥੇ ਜਾ ਕੇ ਉਸ ਨੂੰ ਪੁੱਛਿਆ, “ਤੈਨੂੰ ਇੱਥੇ ਕੌਣ ਲਿਆਇਆ? ਤੂੰ ਇੱਥੇ ਕੀ ਕਰਦਾ ਹੈਂ ਅਤੇ ਤੂੰ ਇੱਥੇ ਕਿਉਂ ਆਇਆ ਹੈਂ?”
7003  JDG 18:8  ਤਦ ਉਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਖ਼ਬਰ ਲੈ ਕੇ ਆਏ ਹੋ?”
7013  JDG 18:18  ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”
7014  JDG 18:19  ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”
7018  JDG 18:23  ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”
7019  JDG 18:24  ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”
7043  JDG 19:17  ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”
7059  JDG 20:3  ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਅਤੇ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਬੁਰਿਆਈ ਕਿਸ ਤਰ੍ਹਾਂ ਹੋਈ?”
7074  JDG 20:18  ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”
7079  JDG 20:23  ਅਤੇ ਇਸਰਾਏਲੀ ਜਾ ਕੇ ਸ਼ਾਮ ਤੱਕ ਯਹੋਵਾਹ ਦੇ ਅੱਗੇ ਰੋਂਦੇ ਰਹੇ ਅਤੇ ਇਹ ਕਹਿ ਕੇ ਯਹੋਵਾਹ ਤੋਂ ਸਲਾਹ ਮੰਗੀ, “ਕੀ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਨ ਨੂੰ ਫੇਰ ਜਾਈਏ ਕਿ ਨਾ?” ਯਹੋਵਾਹ ਨੇ ਕਿਹਾ, “ਉਨ੍ਹਾਂ ਦੇ ਉੱਤੇ ਚੜ੍ਹਾਈ ਕਰੋ।”
7084  JDG 20:28  ਅਤੇ ਹਾਰੂਨ ਦੇ ਪੁੱਤਰ ਅਲਆਜ਼ਾਰ ਦਾ ਪੁੱਤਰ ਫ਼ੀਨਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਫਿਰ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਾਈ ਕਰਨ ਨੂੰ ਜਾਈਏ ਜਾਂ ਪਿੱਛੇ ਹਟ ਜਾਈਏ?” ਯਹੋਵਾਹ ਨੇ ਕਿਹਾ, “ਜਾਓ, ਕਿਉਂ ਜੋ ਕੱਲ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਸੌਂਪ ਦਿਆਂਗਾ।”
7107  JDG 21:3  ਅਤੇ ਬੋਲੇ, “ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਵਿੱਚ ਅਜਿਹਾ ਕਿਉਂ ਹੋਇਆ ਕਿ ਅੱਜ ਇਸਰਾਏਲ ਵਿੱਚੋਂ ਇੱਕ ਗੋਤ ਘੱਟ ਗਿਆ ਹੈ?”
7109  JDG 21:5  ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।
7120  JDG 21:16  ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”
7148  RUT 1:19  ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”
7156  RUT 2:5  ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”
7158  RUT 2:7  ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।
7183  RUT 3:9  ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
7190  RUT 3:16  ਜਦ ਰੂਥ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸ ਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਦੇ ਲਈ ਕੀਤਾ ਸੀ।
7432  1SA 10:12  ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ? ਤਦੋਂ ਦੀ ਇਹ ਕਹਾਉਤ ਬਣ ਗਈ, “ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
7732  1SA 19:24  ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ “ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
9539  2KI 1:2  ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
9542  2KI 1:5  ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?”
9543  2KI 1:6  ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।
9558  2KI 2:3  ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
9560  2KI 2:5  ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
9564  2KI 2:9  ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”
9569  2KI 2:14  ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
9571  2KI 2:16  ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।”
9588  2KI 3:8  ਉਹ ਨੇ ਆਖਿਆ, “ਅਸੀਂ ਕਿਹੜੇ ਪਾਸਿਓਂ ਚੜ੍ਹਾਈ ਕਰੀਏ?” ਉਸ ਨੇ ਆਖਿਆ, “ਅਦੋਮ ਦੀ ਉਜਾੜ ਵੱਲੋਂ।”
9609  2KI 4:2  ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।”
9630  2KI 4:23  ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।
9635  2KI 4:28  ਤਦ ਉਹ ਬੋਲੀ, “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਇਹ ਨਹੀਂ ਸੀ ਆਖਿਆ ਕਿ ਮੈਨੂੰ ਧੋਖਾ ਨਾ ਦੇਵੀਂ?”
9650  2KI 4:43  ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।
9663  2KI 5:12  ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ।
9664  2KI 5:13  ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?”
9672  2KI 5:21  ਤਾਂ ਗੇਹਾਜੀ ਤੇਜ਼ੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਕਿ ਕੋਈ ਮੇਰੇ ਮਗਰ ਭੱਜਾ ਆਉਂਦਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰੱਥ ਤੋਂ ਉਤਰਿਆ ਅਤੇ ਬੋਲਿਆ, “ਸੁੱਖ ਤਾਂ ਹੈ?”
9676  2KI 5:25  ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”
9684  2KI 6:6  ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ।
9689  2KI 6:11  ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?”
9705  2KI 6:27  ਉਸ ਨੇ ਅੱਗੋਂ ਆਖਿਆ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਜਾਂ ਦਾਖ ਦੇ ਚੁਬੱਚੇ ਤੋਂ?”
9706  2KI 6:28  ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।
9714  2KI 7:3  ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?”
9739  2KI 8:8  ਰਾਜਾ ਨੇ ਹਜ਼ਾਏਲ ਅਧਿਕਾਰੀ ਨੂੰ ਆਖਿਆ, ਆਪਣੇ ਹੱਥ ਵਿੱਚ ਭੇਟ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾ ਅਤੇ ਉਸ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
9745  2KI 8:14  ਫੇਰ ਉਹ ਅਲੀਸ਼ਾ ਕੋਲੋਂ ਤੁਰ ਪਿਆ ਅਤੇ ਆਪਣੇ ਸੁਆਮੀ ਕੋਲ ਆ ਕੇ ਉਸ ਨੇ ਉਸ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਤਦ ਉਹ ਬੋਲਿਆ, ਉਸ ਨੇ ਮੈਨੂੰ ਦੱਸਿਆ ਕਿ ਤੂੰ ਚੰਗਾ ਹੋ ਜਾਵੇਂਗਾ।
9777  2KI 9:17  ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ?”
9778  2KI 9:18  ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ।
9779  2KI 9:19  ਤਦ ਉਹ ਨੇ ਦੂਜੇ ਸਵਾਰ ਨੂੰ ਭੇਜਿਆ ਅਤੇ ਉਸ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਯੇਹੂ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲ।”
9782  2KI 9:22  ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?
10789  1CH 14:10  ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।”
10874  1CH 17:6  ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”
10915  1CH 19:3  ਤਦ ਅੰਮੋਨੀਆਂ ਦੇ ਪ੍ਰਧਾਨਾਂ ਨੇ ਹਾਨੂਨ ਨੂੰ ਆਖਿਆ, “ਮਹਾਰਾਜ ਤੁਹਾਨੂੰ ਇਸ ਤਰ੍ਹਾਂ ਕਿਉਂ ਲੱਗਦਾ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦਾ ਅਫ਼ਸੋਸ ਕਰਨ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਖੋਜ ਕਰਨ, ਨਾਸ ਕਰਨ ਅਤੇ ਦੇਸ ਦਾ ਭੇਤ ਲੈਣ?”
12142  EZR 5:3  ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਆ ਕੇ ਪੁੱਛਣ ਲੱਗੇ, “ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?”
12143  EZR 5:4  ਉਨ੍ਹਾਂ ਨੇ ਇਹ ਵੀ ਪੁੱਛਿਆ ਕਿ “ਜਿਹੜੇ ਲੋਕ ਇਸ ਭਵਨ ਨੂੰ ਬਣਾ ਰਹੇ ਹਨ ਉਹਨਾਂ ਦੇ ਕੀ ਨਾਮ ਹਨ?”
12257  EZR 9:15  ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”
12315  NEH 2:3  ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”
12316  NEH 2:4  ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ
12318  NEH 2:6  ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।
12331  NEH 2:19  ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”
12366  NEH 3:34  ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”
12395  NEH 5:8  ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ