466 | GEN 19:8 | ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ। |
1989 | EXO 17:5 | ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl |
3621 | NUM 1:16 | ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ। |
5896 | JOS 3:1 | ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ l |
7132 | RUT 1:3 | ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ l |
7146 | RUT 1:17 | ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।” |
8554 | 2SA 19:41 | ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ l ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ। |
8609 | 2SA 22:4 | ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ l |
8700 | 2SA 24:5 | ਉਹ ਯਰਦਨ ਤੋਂ ਪਾਰ ਲੰਘੇ ਅਤੇ ਅਰੋਏਰ ਵਿੱਚ ਜੋ ਗਾਦ ਦੀ ਵਾਦੀ ਦੇ ਸ਼ਹਿਰ ਦੇ ਸੱਜੇ ਬੰਨੇ ਯਾਜ਼ੇਰ ਵੱਲ ਹੈ, ਤੰਬੂ ਲਾਏ l |
8840 | 1KI 3:21 | ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ l |
9109 | 1KI 10:27 | ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈl |
9156 | 1KI 12:2 | ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜਿਹੜਾ ਅਜੇ ਤੱਕ ਮਿਸਰ ਵਿੱਚ ਸੀ ਇਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ l |
10254 | 2KI 25:28 | ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ l |
11013 | 1CH 23:25 | ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸ਼ਰਾਮ ਦਿੱਤਾ ਹੈ ਅਤੇ ਉਸ ਦੀ ਪਰਜਾ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸੇਗੀ l |
11328 | 2CH 6:41 | ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ l |
11572 | 2CH 18:25 | ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ l |
11908 | 2CH 32:28 | ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ l |
11909 | 2CH 32:29 | ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ l |
11910 | 2CH 32:30 | ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ l |
11998 | 2CH 35:27 | ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ l |
12001 | 2CH 36:3 | ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ l |
12024 | EZR 1:3 | ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ l |
12838 | EST 8:17 | ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ l |
13124 | JOB 11:12 | ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l |
13289 | JOB 18:9 | ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ l |
13964 | PSA 3:3 | ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ। |
14242 | PSA 22:22 | ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l |
14278 | PSA 25:10 | ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l |
14315 | PSA 27:13 | ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l |
14348 | PSA 30:12 | ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l |
14373 | PSA 31:24 | ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l |
14443 | PSA 35:13 | ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l |
14644 | PSA 46:2 | ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l |
15926 | PSA 116:10 | ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ l |
16204 | PSA 129:4 | ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l |
16395 | PSA 145:5 | ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l |
17456 | ECC 4:5 | ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l |
17616 | SNG 1:9 | ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l |
17954 | ISA 10:34 | ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਢ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਪਰਮੇਸ਼ੁਰ ਦੇ ਹੱਥੋਂ ਨਾਸ ਕੀਤਾ ਜਾਵੇਗਾ l |
18031 | ISA 15:1 | ਮੋਆਬ ਦੇ ਵਿਖੇ ਅਗੰਮ ਵਾਕ l ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ। |
18054 | ISA 17:1 | ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ l ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ। |
18075 | ISA 19:1 | ਮਿਸਰ ਦੇਸ ਦੇ ਵਿਖੇ ਅਗੰਮ ਵਾਕ l ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ। |
18116 | ISA 21:11 | ਦੂਮਾਹ ਦੇ ਵਿਖੇ ਅਗੰਮ ਵਾਕ l ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? |
18123 | ISA 22:1 | ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ l ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ? |
18889 | ISA 59:19 | ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l |
19021 | JER 1:6 | ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l |
19270 | JER 9:25 | ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ l |
19346 | JER 13:11 | ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ l |
19659 | JER 26:18 | ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ l |
20046 | JER 42:2 | ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ |
20049 | JER 42:5 | ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ l |
22005 | DAN 7:3 | ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ l |
22580 | OBA 1:1 | ਓਬਦਯਾਹ ਦਾ ਦਰਸ਼ਣ l ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ! |
22847 | HAB 3:10 | ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ l |
23253 | MAT 2:15 | ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। |
23265 | MAT 3:4 | ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l |
23497 | MAT 10:11 | ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਨਾ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l |
24155 | MAT 26:32 | ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ l |
24188 | MAT 26:65 | ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ? |
24760 | MRK 12:18 | ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ l ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ |
24778 | MRK 12:36 | ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ l |
25055 | LUK 2:13 | ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l |
25396 | LUK 9:26 | ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl |
25787 | LUK 18:30 | ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l |
25895 | LUK 20:47 | ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l |
26129 | JHN 1:16 | ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l |
26283 | JHN 5:4 | ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l |
26650 | JHN 12:1 | ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l |
26804 | JHN 16:9 | ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l |
26815 | JHN 16:20 | ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ। |
26840 | JHN 17:12 | ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l |
26895 | JHN 19:1 | ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l |
26955 | JHN 20:19 | ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l” |
27003 | ACT 1:11 | ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l |
27012 | ACT 1:20 | ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ। |
27245 | ACT 7:60 | ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l |
27553 | ACT 16:1 | ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ। |
27836 | ACT 23:34 | ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ l |
27949 | ACT 27:26 | ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ l |
27977 | ACT 28:10 | ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l |
27982 | ACT 28:15 | ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l |
27983 | ACT 28:16 | ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l |
27989 | ACT 28:22 | ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l |
27994 | ACT 28:27 | ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l |
27995 | ACT 28:28 | ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l |
28061 | ROM 3:2 | ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ। |
28131 | ROM 5:16 | ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l |
28235 | ROM 9:12 | ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ l |
28411 | ROM 16:7 | ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l |
28434 | 1CO 1:3 | ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l |
28723 | 1CO 12:21 | ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ l |
28725 | 1CO 12:23 | ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l |
29033 | 2CO 9:9 | ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l |
29177 | GAL 3:8 | ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l |
29275 | EPH 1:2 | ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ l |
29287 | EPH 1:14 | ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l |
29318 | EPH 2:22 | ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l |
29337 | EPH 3:19 | ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l |
29456 | PHP 1:28 | ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ। |
29476 | PHP 2:18 | ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l |
29612 | COL 4:3 | ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ l |
29757 | 2TH 3:12 | ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l |
29957 | 2TI 4:20 | ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ l |
29990 | TIT 2:15 | ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ। |
30006 | PHM 1:1 | ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l |
30015 | PHM 1:10 | ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l |
30415 | JAS 4:11 | ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ l |
30469 | 1PE 2:3 | ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ l |
30470 | 1PE 2:4 | ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l |
30471 | 1PE 2:5 | ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l |
30477 | 1PE 2:11 | ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l |
30478 | 1PE 2:12 | ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l |
30481 | 1PE 2:15 | ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l |
30482 | 1PE 2:16 | ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l |
30483 | 1PE 2:17 | ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l |
30484 | 1PE 2:18 | ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l |
30485 | 1PE 2:19 | ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l |
30486 | 1PE 2:20 | ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ l |
30487 | 1PE 2:21 | ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l |
30488 | 1PE 2:22 | ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l |
30489 | 1PE 2:23 | ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l |
30490 | 1PE 2:24 | ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l |
30493 | 1PE 3:2 | ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l |
30517 | 1PE 4:4 | ਉਹ ਇਸ ਨੂੰ ਅਚਰਜ਼ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l |
30532 | 1PE 4:19 | ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l |
30547 | 2PE 1:1 | ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l |
30549 | 2PE 1:3 | ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l |
30550 | 2PE 1:4 | ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l |
30553 | 2PE 1:7 | ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l |
30554 | 2PE 1:8 | ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫ਼ਲ ਨਾ ਹੋਣ ਦੇਣਗੇ l |
30555 | 2PE 1:9 | ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l |
30556 | 2PE 1:10 | ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l |
30558 | 2PE 1:12 | ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l |
30559 | 2PE 1:13 | ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l |
30560 | 2PE 1:14 | ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l |
30562 | 2PE 1:16 | ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l |
30563 | 2PE 1:17 | ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l |
30564 | 2PE 1:18 | ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l |
30566 | 2PE 1:20 | ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l |
30646 | 1JN 2:29 | ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l |
30650 | 1JN 3:4 | ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l |
30691 | 1JN 4:21 | ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l |
31055 | REV 17:11 | ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ l |