Wildebeest analysis examples for:   pan-pan   ;    February 11, 2023 at 19:22    Script wb_pprint_html.py   by Ulf Hermjakob

298  GEN 11:31  ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
594  GEN 24:2  ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;
1481  GEN 49:7  ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ।
1482  GEN 49:8  ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ।
1527  GEN 50:20  ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
1534  EXO 1:1  ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;
6004  JOS 7:26  ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਘਾਟੀ ਹੈ।
7168  RUT 2:17  ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
7170  RUT 2:19  ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।
7192  RUT 3:18  ਤਦ ਨਾਓਮੀ ਨੇ ਕਿਹਾ, “ਮੇਰੀਏ ਧੀਏ, ਜਦ ਤੱਕ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ; ਤੂੰ ਚੁੱਪ-ਚਾਪ ਬੈਠੀ ਰਹਿ, ਕਿਉਂਕਿ ਅੱਜ ਜਦ ਤੱਕ ਉਹ ਇਸ ਕੰਮ ਨੂੰ ਪੂਰਾ ਨਾ ਕਰ ਲਵੇ, ਤਦ ਤੱਕ ਉਸ ਮਨੁੱਖ ਨੇ ਅਰਾਮ ਨਹੀਂ ਕਰਨਾ।”
7427  1SA 10:7  ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।
7464  1SA 12:2  ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ਼ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ।
7517  1SA 14:7  ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ।
8082  2SA 2:30  ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।
8717  2SA 24:22  ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ।
8855  1KI 4:8  ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਇਫ਼ਰਾਈਮ ਦੇ ਪਰਬਤ ਵਿੱਚ;
8856  1KI 4:9  ਬਨ-ਦਕਰ ਮਾਕਸ, ਸਾਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ;
8857  1KI 4:10  ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ ਸੀ;
8858  1KI 4:11  ਅਬੀਨਾਦਾਬ ਦਾ ਪੁੱਤਰ ਜਿਸ ਦਾ ਦੋਰ ਦੇ ਸਾਰੇ ਰਾਜ ਵਿੱਚ ਅਧਿਕਾਰ ਸੀ ਉਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;
8859  1KI 4:12  ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;
8860  1KI 4:13  ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਸ਼ਹਿਰਪਨਾਹ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;
8861  1KI 4:14  ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ;
8862  1KI 4:15  ਅਹੀਮਅਸ ਨਫ਼ਤਾਲੀ ਵਿੱਚ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨੂੰ ਵਿਆਹ ਲਿਆ;
8863  1KI 4:16  ਹੂਸ਼ਈ ਦਾ ਪੁੱਤਰ ਬਆਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ;
8864  1KI 4:17  ਪਾਰੂਆਹ ਦਾ ਪੁੱਤਰ ਯਹੋਸ਼ਾਫ਼ਾਤ ਯਿੱਸਾਕਾਰ ਵਿੱਚ;
8865  1KI 4:18  ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ;
12118  EZR 4:3  ਪਰੰਤੂ ਜ਼ਰੂੱਬਾਬਲ ਅਤੇ ਯੇਸ਼ੂਆ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਬਾਕੀ ਆਗੂਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਉਣ ਵਿੱਚ, ਤੁਹਾਡਾ ਸਾਡੇ ਨਾਲ ਕੋਈ ਕੰਮ ਨਹੀਂ; ਅਸੀਂ ਆਪ ਹੀ ਮਿਲ ਕੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਉਸ ਨੂੰ ਬਣਾਵਾਂਗੇ ਜਿਵੇਂ ਫ਼ਾਰਸ ਦੇ ਰਾਜਾ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ।”
12137  EZR 4:22  ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?
12160  EZR 6:4  ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ; ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।
12174  EZR 6:18  ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ।
12506  NEH 8:9  ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ।
13945  PSA 1:2  ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
20549  EZK 1:16  ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।
20589  EZK 3:18  ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
20649  EZK 7:3  ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ।
20655  EZK 7:9  ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।
20659  EZK 7:13  ਕੋਈ ਵੀ ਵੇਚਣ ਵਾਲਾ ਭਾਵੇਂ ਜੀਉਂਦਾ ਰਹੇ ਤਾਂ ਵੀ ਆਪਣੀ ਵਿਕੀ ਹੋਈ ਚੀਜ਼ ਦੇ ਕੋਲ ਨਹੀਂ ਮੁੜੇਗਾ, ਕਿਉਂਕਿ ਦਰਸ਼ਣ ਸਾਰੀ ਹੀ ਭੀੜ ਦੇ ਵਿਰੁੱਧ ਹੈ; ਉਹ ਨਹੀਂ ਮੁੜਨਗੇ, ਇਸ ਪਾਪ ਦੇ ਵਿੱਚ ਰਹਿਣ ਵਾਲਾ ਕੋਈ ਵੀ ਮਨੁੱਖ ਮਜ਼ਬੂਤ ਨਹੀਂ ਕੀਤਾ ਜਾਵੇਗਾ।
20664  EZK 7:18  ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈਅ ਉਹਨਾਂ ਉੱਤੇ ਛਾ ਜਾਵੇਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ।
22105  DAN 10:21  ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।
22637  JON 3:10  ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।
23061  ZEC 8:16  ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ।
23410  MAT 7:25  ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
23412  MAT 7:27  ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
23430  MAT 8:16  ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
23538  MAT 11:10  ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
23539  MAT 11:11  ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
23620  MAT 13:12  ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
24339  MRK 2:10  ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ,
24507  MRK 6:31  ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
24538  MRK 7:6  ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
26116  JHN 1:3  ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
26225  JHN 3:36  ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
26554  JHN 10:4  ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
26662  JHN 12:13  ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
27993  ACT 28:26  ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
28228  ROM 9:5  ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!
28229  ROM 9:6  ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।
28675  1CO 11:7  ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।
29235  GAL 5:6  ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
30039  HEB 1:9  ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
30334  JAS 1:1  ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।
30457  1PE 1:16  ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”
30766  REV 1:1  ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।
31070  REV 18:8  ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ!