Wildebeest analysis examples for:   pan-pan   ?    February 11, 2023 at 19:22    Script wb_pprint_html.py   by Ulf Hermjakob

57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
65  GEN 3:9  ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
67  GEN 3:11  ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
69  GEN 3:13  ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
86  GEN 4:6  ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
89  GEN 4:9  ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
90  GEN 4:10  ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
317  GEN 12:18  ਤਦ ਫ਼ਿਰਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ?
318  GEN 12:19  ਤੂੰ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ? ਤਦ ਹੀ ਮੈਂ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਲਿਆ। ਹੁਣ ਆਪਣੀ ਪਤਨੀ ਨੂੰ ਲੈ ਅਤੇ ਜਾ।
327  GEN 13:8  ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
363  GEN 15:2  ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
366  GEN 15:5  ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
369  GEN 15:8  ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?
390  GEN 16:8  ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ।
395  GEN 16:13  ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ?
415  GEN 17:17  ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?
434  GEN 18:9  ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।
437  GEN 18:12  ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
438  GEN 18:13  ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
442  GEN 18:17  ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ?
448  GEN 18:23  ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
449  GEN 18:24  ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?
451  GEN 18:26  ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।
453  GEN 18:28  ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।
463  GEN 19:5  ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।
470  GEN 19:12  ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
478  GEN 19:20  ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।
500  GEN 20:4  ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?
501  GEN 20:5  ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ।
505  GEN 20:9  ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।
506  GEN 20:10  ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ?
521  GEN 21:7  ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
531  GEN 21:17  ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ।
543  GEN 21:29  ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?
555  GEN 22:7  ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?
587  GEN 23:15  ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ।
597  GEN 24:5  ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ?
615  GEN 24:23  ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ?
623  GEN 24:31  ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ
639  GEN 24:47  ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।
649  GEN 24:57  ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ?
650  GEN 24:58  ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ।
657  GEN 24:65  ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ।
681  GEN 25:22  ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ।
691  GEN 25:32  ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ?
702  GEN 26:9  ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।
703  GEN 26:10  ਅਬੀਮਲਕ ਨੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਇਸ ਤਰ੍ਹਾਂ ਤਾਂ ਲੋਕਾਂ ਵਿੱਚੋਂ ਕੋਈ ਤੇਰੀ ਪਤਨੀ ਦੇ ਸੰਗ ਲੇਟਦਾ ਤਾਂ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ।
720  GEN 26:27  ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?
746  GEN 27:18  ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ?
747  GEN 27:19  ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
748  GEN 27:20  ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ,? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ।
752  GEN 27:24  ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ।
760  GEN 27:32  ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ।
761  GEN 27:33  ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।
764  GEN 27:36  ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
765  GEN 27:37  ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?
766  GEN 27:38  ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।
773  GEN 27:45  ਜਦ ਤੱਕ ਤੇਰੇ ਭਰਾ ਦਾ ਕ੍ਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੂੰ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ?
774  GEN 27:46  ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?
800  GEN 29:4  ਤਦ ਯਾਕੂਬ ਨੇ ਆਜੜੀਆਂ ਨੂੰ ਪੁੱਛਿਆ, ਮੇਰੇ ਭਰਾਵੋ, ਤੁਸੀਂ ਕਿੱਥੋਂ ਦੇ ਹੋ? ਉਨ੍ਹਾਂ ਨੇ ਆਖਿਆ, ਅਸੀਂ ਹਾਰਾਨ ਤੋਂ ਹਾਂ।
801  GEN 29:5  ਤਦ ਉਸ ਨੇ ਉਹਨਾਂ ਨੂੰ ਪੁੱਛਿਆ, ਕੀ ਤੁਸੀਂ ਨਾਹੋਰ ਦੇ ਪੁੱਤਰ ਲਾਬਾਨ ਨੂੰ ਜਾਣਦੇ ਹੋ? ਉਨ੍ਹਾਂ ਨੇ ਆਖਿਆ, ਹਾਂ, ਅਸੀਂ ਜਾਣਦੇ ਹਾਂ।
802  GEN 29:6  ਉਸ ਨੇ ਪੁੱਛਿਆ, ਕੀ ਉਹ ਚੰਗਾ ਭਲਾ ਹੈ? ਉਨ੍ਹਾਂ ਨੇ ਆਖਿਆ, ਹਾਂ, ਉਹ ਚੰਗਾ ਭਲਾ ਹੈ ਅਤੇ ਵੇਖ ਉਹ ਦੀ ਧੀ ਰਾਖ਼ੇਲ ਭੇਡਾਂ ਲੈ ਕੇ ਆਉਂਦੀ ਹੈ।
811  GEN 29:15  ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ, ਇਸ ਕਾਰਨ ਕਿ ਤੂੰ ਮੇਰਾ ਰਿਸ਼ਤੇਦਾਰ ਹੈਂ, ਕੀ ਮੇਰੀ ਸੇਵਾ ਮੁਫ਼ਤ ਹੀ ਕਰੇਂਗਾ? ਮੈਨੂੰ ਦੱਸ, ਤੂੰ ਕੀ ਮਜ਼ਦੂਰੀ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ,
821  GEN 29:25  ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ?
833  GEN 30:2  ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?
846  GEN 30:15  ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ।
861  GEN 30:30  ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ?
862  GEN 30:31  ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇ। ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਗਾ ਅਤੇ ਰਾਖੀ ਕਰਾਂਗਾ।
888  GEN 31:14  ਤਦ ਰਾਖ਼ੇਲ ਅਤੇ ਲੇਆਹ ਨੇ ਉੱਤਰ ਦੇ ਕੇ ਆਖਿਆ, ਕੀ ਅਜੇ ਤੱਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਜਾਂ ਅਧਿਕਾਰ ਹੈ?
900  GEN 31:26  ਤਦ ਲਾਬਾਨ ਨੇ ਯਾਕੂਬ ਨੂੰ ਆਖਿਆ, ਤੂੰ ਇਹ ਕੀ ਕੀਤਾ ਜੋ ਤੂੰ ਮੇਰੇ ਕੋਲੋਂ ਚੋਰੀ ਭੱਜ ਆਇਆ ਹੈਂ ਅਤੇ ਤੂੰ ਮੇਰੀਆਂ ਧੀਆਂ ਨੂੰ ਤਲਵਾਰ ਦੇ ਜ਼ੋਰ ਨਾਲ ਬਣਾਏ ਕੈਦੀਆਂ ਵਾਂਗੂੰ ਹੱਕ ਲਿਆਇਆ ਹੈਂ?
901  GEN 31:27  ਤੂੰ ਕਿਉਂ ਲੁੱਕ ਕੇ ਭੱਜਿਆ ਅਤੇ ਮੈਨੂੰ ਠੱਗਿਆ ਅਤੇ ਮੈਨੂੰ ਖ਼ਬਰ ਕਿਉਂ ਨਾ ਦਿੱਤੀ ਤਾਂ ਜੋ ਮੈਂ ਤੈਨੂੰ ਖੁਸ਼ੀ ਅਤੇ ਰਾਗ-ਰੰਗ ਅਤੇ ਡੱਫਾਂ ਅਤੇ ਬਰਬਤਾਂ ਨਾਲ ਵਿਦਿਆ ਕਰਦਾ?
902  GEN 31:28  ਤੂੰ ਮੈਨੂੰ ਆਪਣੇ ਪੁੱਤਰ ਧੀਆਂ ਨੂੰ ਕਿਉਂ ਚੁੰਮਣ ਨਾ ਦਿੱਤਾ? ਹੁਣ ਤੂੰ ਮੂਰਖਪੁਣਾ ਕੀਤਾ ਹੈ।
904  GEN 31:30  ਹੁਣ ਤੂੰ ਚੱਲਿਆ ਤਾਂ ਹੈਂ ਹੀ ਕਿਉਂ ਜੋ ਤੂੰ ਆਪਣੇ ਪਿਤਾ ਦੇ ਘਰ ਨੂੰ ਲੋਚਦਾ ਹੈਂ ਪਰ ਤੂੰ ਮੇਰੇ ਦੇਵਤਿਆਂ ਨੂੰ ਕਿਉਂ ਚੁਰਾਇਆ?
910  GEN 31:36  ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਐਨੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ?
911  GEN 31:37  ਤੂੰ ਜੋ ਮੇਰਾ ਸਾਰਾ ਕੁਝ ਟਟੋਲਿਆ ਤੇਰੇ ਘਰ ਦਾ ਤੈਨੂੰ ਕੀ ਮਿਲਿਆ? ਉਹ ਨੂੰ ਐਥੇ ਆਪਣੇ ਅਤੇ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂ ਜੋ ਓਹ ਸਾਡਾ ਦੋਵਾਂ ਦਾ ਨਿਆਂ ਕਰਨ।
917  GEN 31:43  ਲਾਬਾਨ ਨੇ ਯਾਕੂਬ ਨੂੰ ਉੱਤਰ ਦੇ ਕੇ ਆਖਿਆ, ਇਹ ਧੀਆਂ ਮੇਰੀਆਂ ਹੀ ਧੀਆਂ ਹਨ, ਇਹ ਪੁੱਤਰ ਮੇਰੇ ਹੀ ਪੁੱਤਰ ਹਨ, ਇਹ ਇੱਜੜ ਮੇਰੇ ਹੀ ਇੱਜੜ ਹਨ ਅਤੇ ਜੋ ਕੁਝ ਤੂੰ ਵੇਖਦਾ ਹੈਂ ਸਭ ਮੇਰਾ ਹੈ। ਹੁਣ ਮੈਂ ਅੱਜ ਦੇ ਦਿਨ ਆਪਣੀਆਂ ਇਹਨਾਂ ਧੀਆਂ ਅਤੇ ਇਹਨਾਂ ਤੋਂ ਜੰਮੇ ਹੋਏ ਪੁੱਤਰਾਂ ਨਾਲ ਕੀ ਕਰਾਂ?
946  GEN 32:18  ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?
956  GEN 32:28  ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ।
958  GEN 32:30  ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
966  GEN 33:5  ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।
969  GEN 33:8  ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।
976  GEN 33:15  ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।
1004  GEN 34:23  ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ।
1012  GEN 34:31  ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ?
1092  GEN 37:8  ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ।
1094  GEN 37:10  ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?
1097  GEN 37:13  ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ। ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
1099  GEN 37:15  ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ?
1100  GEN 37:16  ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ?
1110  GEN 37:26  ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ?
1115  GEN 37:31  ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।
1136  GEN 38:16  ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ?
1137  GEN 38:17  ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ?
1138  GEN 38:18  ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।
1141  GEN 38:21  ਫੇਰ ਉਸ ਨੇ ਉਸ ਥਾਂ ਦੇ ਮਨੁੱਖਾਂ ਤੋਂ ਇਹ ਪੁੱਛਿਆ ਕਿ ਉਹ ਵੇਸ਼ਵਾ ਕਿੱਥੇ ਹੈ, ਜਿਹੜੀ ਏਨਯਿਮ ਦੇ ਰਸਤੇ ਉੱਤੇ ਬੈਠੀ ਸੀ? ਤਦ ਉਨ੍ਹਾਂ ਨੇ ਆਖਿਆ ਕਿ ਇੱਥੇ ਕੋਈ ਵੇਸ਼ਵਾ ਨਹੀਂ ਸੀ।
1159  GEN 39:9  ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?
1180  GEN 40:7  ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸੁਆਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ?
1181  GEN 40:8  ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?
1234  GEN 41:38  ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
1254  GEN 42:1  ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?