Wildebeest analysis examples for:   pan-pan   ।    February 11, 2023 at 19:22    Script wb_pprint_html.py   by Ulf Hermjakob

1  GEN 1:1  ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ
2  GEN 1:2  ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ
3  GEN 1:3  ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ
4  GEN 1:4  ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ
5  GEN 1:5  ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ
7  GEN 1:7  ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ
9  GEN 1:9  ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ
11  GEN 1:11  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ
13  GEN 1:13  ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ
15  GEN 1:15  ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ
16  GEN 1:16  ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ
19  GEN 1:19  ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ
23  GEN 1:23  ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ ਇਹ ਤੁਹਾਡੇ ਲਈ ਭੋਜਨ ਹੈ
30  GEN 1:30  ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ
32  GEN 2:1  ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ
33  GEN 2:2  ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ
34  GEN 2:3  ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ
37  GEN 2:6  ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ
39  GEN 2:8  ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ
40  GEN 2:9  ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ
41  GEN 2:10  ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ
43  GEN 2:12  ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ
44  GEN 2:13  ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ
45  GEN 2:14  ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ
46  GEN 2:15  ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ
49  GEN 2:18  ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ
52  GEN 2:21  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ
53  GEN 2:22  ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ
54  GEN 2:23  ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
55  GEN 2:24  ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ
56  GEN 2:25  ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ
59  GEN 3:3  ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ
60  GEN 3:4  ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ
63  GEN 3:7  ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ
66  GEN 3:10  ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ
68  GEN 3:12  ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ
69  GEN 3:13  ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ
70  GEN 3:14  ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ
71  GEN 3:15  ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ
72  GEN 3:16  ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ
73  GEN 3:17  ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ
74  GEN 3:18  ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ
75  GEN 3:19  ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ
76  GEN 3:20  ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ
77  GEN 3:21  ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ
78  GEN 3:22  ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ
79  GEN 3:23  ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ
80  GEN 3:24  ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ
81  GEN 4:1  ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ
82  GEN 4:2  ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ
83  GEN 4:3  ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ
84  GEN 4:4  ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ
85  GEN 4:5  ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ
87  GEN 4:7  ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ
88  GEN 4:8  ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ
89  GEN 4:9  ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
90  GEN 4:10  ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ
91  GEN 4:11  ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ
92  GEN 4:12  ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ
93  GEN 4:13  ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ
94  GEN 4:14  ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ
95  GEN 4:15  ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ
96  GEN 4:16  ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ
97  GEN 4:17  ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ
98  GEN 4:18  ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ
99  GEN 4:19  ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ
100  GEN 4:20  ਆਦਾਹ ਨੇ ਯਾਬਲ ਨੂੰ ਜਨਮ ਦਿੱਤਾ ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ
101  GEN 4:21  ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ
102  GEN 4:22  ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ
103  GEN 4:23  ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ
104  GEN 4:24  ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ
105  GEN 4:25  ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ
106  GEN 4:26  ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ
107  GEN 5:1  ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ
108  GEN 5:2  ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ