2 | GEN 1:2 | ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। |
5 | GEN 1:5 | ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। |
8 | GEN 1:8 | ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। |
13 | GEN 1:13 | ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ। |
16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
19 | GEN 1:19 | ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ। |
23 | GEN 1:23 | ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ। |
26 | GEN 1:26 | ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। |
29 | GEN 1:29 | ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। |
30 | GEN 1:30 | ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ। |
31 | GEN 1:31 | ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ। |
32 | GEN 2:1 | ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ। |
36 | GEN 2:5 | ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ। |
41 | GEN 2:10 | ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ। |
48 | GEN 2:17 | ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ। |
49 | GEN 2:18 | ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ। |
51 | GEN 2:20 | ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ। |
52 | GEN 2:21 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। |
53 | GEN 2:22 | ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। |
54 | GEN 2:23 | ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। |
55 | GEN 2:24 | ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। |
62 | GEN 3:6 | ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ। |
63 | GEN 3:7 | ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ। |
66 | GEN 3:10 | ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। |
68 | GEN 3:12 | ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। |
73 | GEN 3:17 | ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ। |
74 | GEN 3:18 | ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ। |
76 | GEN 3:20 | ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ। |
77 | GEN 3:21 | ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ। |
79 | GEN 3:23 | ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ। |
80 | GEN 3:24 | ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ। |
81 | GEN 4:1 | ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ। |
83 | GEN 4:3 | ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। |
85 | GEN 4:5 | ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। |
86 | GEN 4:6 | ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? |
90 | GEN 4:10 | ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ। |
91 | GEN 4:11 | ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ। |
92 | GEN 4:12 | ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ। |
94 | GEN 4:14 | ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ। |
95 | GEN 4:15 | ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ। |
97 | GEN 4:17 | ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ। |
98 | GEN 4:18 | ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ। |
99 | GEN 4:19 | ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ। |
111 | GEN 5:5 | ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
114 | GEN 5:8 | ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
117 | GEN 5:11 | ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
120 | GEN 5:14 | ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
123 | GEN 5:17 | ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
126 | GEN 5:20 | ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
133 | GEN 5:27 | ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
135 | GEN 5:29 | ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ। |
137 | GEN 5:31 | ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
140 | GEN 6:2 | ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ। |
142 | GEN 6:4 | ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ। |
143 | GEN 6:5 | ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ। |
146 | GEN 6:8 | ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ। |
149 | GEN 6:11 | ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ। |
150 | GEN 6:12 | ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ। |
151 | GEN 6:13 | ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ। |
152 | GEN 6:14 | ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ। |
153 | GEN 6:15 | ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ। |
154 | GEN 6:16 | ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ। |
157 | GEN 6:19 | ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ। |
159 | GEN 6:21 | ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ। |
166 | GEN 7:6 | ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ। |
171 | GEN 7:11 | ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ |
177 | GEN 7:17 | ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ। |
181 | GEN 7:21 | ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। |
185 | GEN 8:1 | ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। |
186 | GEN 8:2 | ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ। |
188 | GEN 8:4 | ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਰਬਤ ਉੱਤੇ ਟਿੱਕ ਗਈ। |
189 | GEN 8:5 | ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ। |
193 | GEN 8:9 | ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। |
195 | GEN 8:11 | ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ। |
196 | GEN 8:12 | ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ। |
197 | GEN 8:13 | ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ। |
198 | GEN 8:14 | ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਪੂਰੀ ਤਰ੍ਹਾਂ ਸੁੱਕ ਗਈ ਸੀ। |
204 | GEN 8:20 | ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ। |
209 | GEN 9:3 | ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ। |