366 | GEN 15:5 | ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ। |
392 | GEN 16:10 | ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ। |
574 | GEN 23:2 | ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ। |
607 | GEN 24:15 | ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ। |
748 | GEN 27:20 | ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ,? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ। |
910 | GEN 31:36 | ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਐਨੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ? |
911 | GEN 31:37 | ਤੂੰ ਜੋ ਮੇਰਾ ਸਾਰਾ ਕੁਝ ਟਟੋਲਿਆ ਤੇਰੇ ਘਰ ਦਾ ਤੈਨੂੰ ਕੀ ਮਿਲਿਆ? ਉਹ ਨੂੰ ਐਥੇ ਆਪਣੇ ਅਤੇ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂ ਜੋ ਓਹ ਸਾਡਾ ਦੋਵਾਂ ਦਾ ਨਿਆਂ ਕਰਨ। |
1048 | GEN 36:7 | ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ। |
1129 | GEN 38:9 | ਓਨਾਨ ਨੇ ਇਸ ਗੱਲ ਨੂੰ ਜਾਣਿਆ ਕਿ ਇਹ ਅੰਸ ਮੇਰੀ ਅੰਸ ਨਹੀਂ ਹੋਵੇਗੀ, ਇਸ ਲਈ ਐਉਂ ਹੋਇਆ ਕਿ ਜਦ ਉਹ ਆਪਣੇ ਭਰਾ ਦੀ ਪਤਨੀ ਕੋਲ ਗਿਆ ਤਾਂ ਆਪਣਾ ਵੀਰਜ ਧਰਤੀ ਉੱਤੇ ਬਰਬਾਦ ਕਰ ਦਿੱਤਾ ਕਿਤੇ ਅਜਿਹਾ ਨਾ ਹੋਵੇ ਉਸ ਦੇ ਭਰਾ ਲਈ ਅੰਸ ਹੋਵੇ। |
1159 | GEN 39:9 | ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ? |
1268 | GEN 42:15 | ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ। |
1301 | GEN 43:10 | ਜੇਕਰ ਅਸੀਂ ਐਨਾ ਸਮਾਂ ਨਾ ਲਾਉਂਦੇ ਤਾਂ ਹੁਣ ਤੱਕ ਦੂਜੀ ਵਾਰ ਵਾਪਿਸ ਆ ਜਾਂਦੇ। |
1316 | GEN 43:25 | ਤਦ ਉਨ੍ਹਾਂ ਨੇ ਯੂਸੁਫ਼ ਦੇ ਆਉਣ ਦੀ ਦੁਪਹਿਰ ਤੱਕ ਉਡੀਕ ਵਿੱਚ ਸੁਗ਼ਾਤ ਤਿਆਰ ਕੀਤੀ ਕਿਉਂ ਜੋ ਉਨ੍ਹਾਂ ਸੁਣਿਆ ਜੋ ਅਸੀਂ ਐਥੇ ਹੀ ਰੋਟੀ ਖਾਵਾਂਗੇ। |
1372 | GEN 45:13 | ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ। |
1767 | EXO 9:24 | ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ। |
1792 | EXO 10:14 | ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ। |
1795 | EXO 10:17 | ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ। |
1887 | EXO 13:19 | ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ। |
1987 | EXO 17:3 | ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ? |
3820 | NUM 5:27 | ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ। |
4038 | NUM 11:13 | ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ। |
4885 | NUM 36:4 | ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ। |
5013 | DEU 4:7 | ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ? |
5137 | DEU 7:24 | ਉਹ ਉਹਨਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ ਅਤੇ ਤੁਸੀਂ ਉਹਨਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦੇਣਾ ਅਤੇ ਕੋਈ ਮਨੁੱਖ ਤੁਹਾਡੇ ਸਾਹਮਣੇ ਠਹਿਰ ਨਾ ਸਕੇਗਾ ਐਥੋਂ ਤੱਕ ਕਿ ਤੁਸੀਂ ਉਹਨਾਂ ਦਾ ਨਾਸ ਕਰ ਸੁੱਟੋਗੇ। |
5180 | DEU 9:21 | ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਰਬਤ ਤੋਂ ਹੇਠਾਂ ਨੂੰ ਆਉਂਦਾ ਸੀ। |
6010 | JOS 8:6 | ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ। |
6301 | JOS 18:6 | ਤਦ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਹਨਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਹਿੱਸਾ ਪਾਵਾਂਗਾ। |
7004 | JDG 18:9 | ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ। |
7018 | JDG 18:23 | ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?” |
7342 | 1SA 6:9 | ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ। |
7442 | 1SA 10:22 | ਸੋ ਉਨ੍ਹਾਂ ਨੇ ਫੇਰ ਯਹੋਵਾਹ ਕੋਲੋਂ ਪੁੱਛਿਆ, ਕੋਈ ਹੋਰ ਮਨੁੱਖ ਐਥੇ ਆਵੇਗਾ ਕਿ ਨਹੀਂ? ਯਹੋਵਾਹ ਨੇ ਆਖਿਆ, ਵੇਖੋ, ਉਹ ਸਮਾਨ ਵਿੱਚ ਲੁੱਕ ਰਿਹਾ ਹੈ। |
7520 | 1SA 14:10 | ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ। |
7544 | 1SA 14:34 | ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ। |
7783 | 1SA 21:9 | ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ। |
7816 | 1SA 23:3 | ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ। ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ? |
7822 | 1SA 23:9 | ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ। |
7973 | 1SA 29:3 | ਤਦ ਫ਼ਲਿਸਤੀ ਸਰਦਾਰਾਂ ਦੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫ਼ਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਰਾਜਾ ਸ਼ਾਊਲ ਦਾ ਦਾਸ ਨਹੀਂ ਜੋ ਐਨੇ ਦਿਨਾਂ ਅਤੇ ਐਨੇ ਸਾਲਾਂ ਤੋਂ ਮੇਰੇ ਨਾਲ ਹੈ ਅਤੇ ਜਦੋਂ ਦਾ ਉਹ ਮੇਰੇ ਕੋਲ ਆਇਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਵੇਖੀ? |
7974 | 1SA 29:4 | ਤਦ ਫ਼ਲਿਸਤੀਆਂ ਦੇ ਹਾਕਮ ਉਹ ਦੇ ਨਾਲ ਗੁੱਸੇ ਹੋਏ ਅਤੇ ਫ਼ਲਿਸਤੀ ਹਾਕਮਾਂ ਨੇ ਉਹ ਨੂੰ ਆਖਿਆ ਕਿ ਇਸ ਮਨੁੱਖ ਨੂੰ ਐਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ? ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨੂੰ ਵੱਡ ਕੇ ਨਹੀਂ ਕਰੇਗਾ? |
7988 | 1SA 30:7 | ਅਤੇ ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐਥੇ ਮੇਰੇ ਕੋਲ ਏਫੋਦ ਲੈ ਆ। ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫ਼ੋਦ ਲੈ ਆਇਆ |
8141 | 2SA 5:6 | ਫਿਰ ਰਾਜਾ ਆਪਣਿਆਂ ਸੈਨਿਕਾਂ ਨਾਲ ਯਰੂਸ਼ਲਮ ਨੂੰ ਯਬੂਸੀਆਂ ਦੇ ਕੋਲ ਗਿਆ ਜੋ ਉਸ ਦੇਸ਼ ਦੇ ਵਾਸੀ ਸਨ। ਉਨ੍ਹਾਂ ਨੇ ਦਾਊਦ ਨੂੰ ਆਖਿਆ, ਤੂੰ ਇੱਥੇ ਨਾ ਵੜੇਂਗਾ ਪਰੰਤੂ ਅੰਨ੍ਹੇ ਅਤੇ ਲੰਗੜੇ ਤੈਨੂੰ ਰੋਕਣਗੇ ਕਿਉਂ ਜੋ ਉਨ੍ਹਾਂ ਨੇ ਸਮਝਿਆ ਕਿ ਦਾਊਦ ਐਥੇ ਨਹੀਂ ਵੜ ਸਕੇਗਾ, |
8201 | 2SA 7:18 | ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ? |
8391 | 2SA 14:32 | ਤਦ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੁਨੇਹਾ ਭੇਜਿਆ ਕਿ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਰਾਜਾ ਕੋਲ ਭੇਜਾਂ ਕਿ ਮੈਂ ਗਸ਼ੂਰ ਤੋਂ ਇੱਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ, ਸੋ ਹੁਣ ਰਾਜਾ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ। |
8463 | 2SA 17:11 | ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ। |
8561 | 2SA 20:4 | ਰਾਜਾ ਨੇ ਅਮਾਸਾ ਨੂੰ ਆਖਿਆ ਕਿ ਤਿੰਨਾਂ ਦਿਨਾਂ ਵਿੱਚ ਯਹੂਦਾਹ ਦੇ ਮਨੁੱਖਾਂ ਨੂੰ ਮੇਰੇ ਕੋਲ ਇਕੱਠਿਆਂ ਕਰ ਅਤੇ ਤੂੰ ਵੀ ਐਥੋਂ ਹੋਵੀਂ। |
8573 | 2SA 20:16 | ਉਸ ਵੇਲੇ ਇੱਕ ਸਮਝਦਾਰ ਇਸਤਰੀ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣਿਓ, ਵੇ ਸੁਣਿਓ! ਯੋਆਬ ਨੂੰ ਆਖੋ ਕਿ ਐਥੇ ਨੇੜੇ ਆ ਕਿਉਂ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ। |
8666 | 2SA 23:10 | ਸੋ ਉਸ ਨੇ ਉੱਠ ਕੇ ਫ਼ਲਿਸਤੀਆਂ ਨੂੰ ਮਾਰਿਆ ਐਥੋਂ ਤੱਕ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡੀ ਜਿੱਤ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟਣ ਲਈ ਹੀ ਮੁੜ ਆਏ। |
8828 | 1KI 3:9 | ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ? |
8984 | 1KI 7:47 | ਸੁਲੇਮਾਨ ਨੇ ਇਹ ਸਾਰੇ ਭਾਂਡੇ ਨਾ ਤੋਲੇ। ਉਹ ਐਨੇ ਵੱਧ ਸਨ ਕਿ ਉਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸਕੇ। |
8993 | 1KI 8:5 | ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ। |
9092 | 1KI 10:10 | ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ। |
9323 | 1KI 17:3 | ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ। |
9337 | 1KI 17:17 | ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ। |
9354 | 1KI 18:10 | ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ। |
9389 | 1KI 18:45 | ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਏਲ ਨੂੰ ਗਿਆ। |
9565 | 2KI 2:10 | ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ। |
9620 | 2KI 4:13 | ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।” |
9703 | 2KI 6:25 | ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ। |
9782 | 2KI 9:22 | ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ? |
10033 | 2KI 18:5 | ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ। |
10097 | 2KI 19:32 | ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ। ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਘੇਰਾ ਬਣਾਵੇਗਾ। |
10139 | 2KI 21:16 | ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ। |
10642 | 1CH 9:23 | ਐਉਂ ਓਹ ਤੇ ਉਨ੍ਹਾਂ ਦੇ ਪੁੱਤਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ |
10884 | 1CH 17:16 | ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ? |
10961 | 1CH 21:22 | ਤਾਂ ਦਾਊਦ ਨੇ ਆਰਨਾਨ ਨੂੰ ਆਖਿਆ ਕਿ ਇਹ ਪਿੜ ਮੈਨੂੰ ਦੇ, ਤਾਂ ਜੋ ਮੈਂ ਐਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੇਰੇ ਕੋਲੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ, ਤਾਂ ਜੋ ਲੋਕਾਂ ਦੇ ਸਿਰ ਉੱਤੋਂ ਮਰੀ ਹਟ ਜਾਏ। |
11209 | 2CH 1:10 | ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ। |
11279 | 2CH 5:6 | ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ। |
11286 | 2CH 5:13 | ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ |
11365 | 2CH 8:14 | ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ |
11423 | 2CH 11:4 | ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ। |
11443 | 2CH 12:1 | ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ |
11447 | 2CH 12:5 | ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ |
11467 | 2CH 13:9 | ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਨਿਯੁਕਤ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਂਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋ? |
11469 | 2CH 13:11 | ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ |
11473 | 2CH 13:15 | ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬਿਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ |
11476 | 2CH 13:18 | ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ |
11493 | 2CH 14:12 | ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ |
11538 | 2CH 17:10 | ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ |
11598 | 2CH 20:6 | ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ |
11600 | 2CH 20:8 | ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ |
11607 | 2CH 20:15 | ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ |
11617 | 2CH 20:25 | ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ |
11641 | 2CH 21:12 | ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤਰ ਆਇਆ ਕਿ ਯਹੋਵਾਹ, ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਤ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ |
11644 | 2CH 21:15 | ਅਤੇ ਤੂੰ ਆਂਦਰਾਂ ਦੀ ਬਿਮਾਰੀ ਨਾਲ ਸਖ਼ਤ ਬਿਮਾਰ ਹੋ ਜਾਵੇਂਗਾ ਐਥੋਂ ਤੱਕ ਕਿ ਤੇਰੀਆਂ ਆਂਦਰਾਂ ਉਸ ਬਿਮਾਰੀ ਦੇ ਕਾਰਨ ਨਿੱਤ ਪ੍ਰਤੀ ਨਿੱਕਲਦੀਆਂ ਜਾਣਗੀਆਂ! |
11648 | 2CH 21:19 | ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ |
11686 | 2CH 24:4 | ਇਸ ਦੇ ਮਗਰੋਂ ਐਉਂ ਹੋਇਆ ਕਿ ਯੋਆਸ਼ ਨੇ ਯਹੋਵਾਹ ਦੇ ਭਵਨ ਦੀ ਮੁਰੰਮਤ ਕਰਨ ਦੀ ਇੱਛਾ ਕੀਤੀ |
11721 | 2CH 25:12 | ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ |
11753 | 2CH 26:16 | ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ |
11902 | 2CH 32:22 | ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ |
11964 | 2CH 34:26 | ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ |
12011 | 2CH 36:13 | ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ। |
12014 | 2CH 36:16 | ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ |
12702 | NEH 13:27 | ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?” |
12740 | EST 2:12 | ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ। |
12746 | EST 2:18 | ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ। |
13808 | JOB 38:11 | ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!” |
13902 | JOB 41:2 | ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ? |
13908 | JOB 41:8 | ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ। |
14573 | PSA 41:7 | ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ। |
15097 | PSA 73:22 | ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ। |
15455 | PSA 90:12 | ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ। |