15 | GEN 1:15 | ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ। |
22 | GEN 1:22 | ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। |
26 | GEN 1:26 | ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। |
28 | GEN 1:28 | ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। |
35 | GEN 2:4 | ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। |
57 | GEN 3:1 | ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? |
59 | GEN 3:3 | ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। |
61 | GEN 3:5 | ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ। |
64 | GEN 3:8 | ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ। |
80 | GEN 3:24 | ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ। |
103 | GEN 4:23 | ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ। |
161 | GEN 7:1 | ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। |
201 | GEN 8:17 | ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। |
210 | GEN 9:4 | ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ। |
218 | GEN 9:12 | ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। |
263 | GEN 10:28 | ਓਬਾਲ, ਅਬੀਮਾਏਲ, ਸ਼ਬਾ, |
264 | GEN 10:29 | ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ। |
270 | GEN 11:3 | ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। |
274 | GEN 11:7 | ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। |
298 | GEN 11:31 | ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ। |
338 | GEN 14:1 | ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ |
341 | GEN 14:4 | ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ। |
342 | GEN 14:5 | ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ, |
346 | GEN 14:9 | ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ। |
354 | GEN 14:17 | ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ। |
377 | GEN 15:16 | ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ। |
396 | GEN 16:14 | ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ। |
409 | GEN 17:11 | ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ। |
410 | GEN 17:12 | ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। |
430 | GEN 18:5 | ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ। |
447 | GEN 18:22 | ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ। |
460 | GEN 19:2 | ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। |
461 | GEN 19:3 | ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ। |
462 | GEN 19:4 | ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ। |
463 | GEN 19:5 | ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ। |
466 | GEN 19:8 | ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ। |
469 | GEN 19:11 | ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ। |
472 | GEN 19:14 | ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ। |
475 | GEN 19:17 | ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ। |
476 | GEN 19:18 | ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੂਓ, ਅਜਿਹਾ ਨਾ ਕਰਨਾ। |
478 | GEN 19:20 | ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ। |
513 | GEN 20:17 | ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ। |
556 | GEN 22:8 | ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ। |
557 | GEN 22:9 | ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ। |
575 | GEN 23:3 | ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ, |
576 | GEN 23:4 | ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ। |
578 | GEN 23:6 | ਪ੍ਰਭੂ ਜੀ, ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜ਼ਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ। |
583 | GEN 23:11 | ਨਹੀਂ, ਮੇਰੇ ਪ੍ਰਭੂ ਜੀ, ਮੇਰੀ ਸੁਣੋ। ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ। |
587 | GEN 23:15 | ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ। |
606 | GEN 24:14 | ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ। |
610 | GEN 24:18 | ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ। |
611 | GEN 24:19 | ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ। |
623 | GEN 24:31 | ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ |
633 | GEN 24:41 | ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ। |
636 | GEN 24:44 | ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ। |
638 | GEN 24:46 | ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ। |
643 | GEN 24:51 | ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ। |
647 | GEN 24:55 | ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ। |
682 | GEN 25:23 | ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ। |
684 | GEN 25:25 | ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ। |
685 | GEN 25:26 | ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ। |
686 | GEN 25:27 | ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ। |
687 | GEN 25:28 | ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ। |
688 | GEN 25:29 | ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ। |
689 | GEN 25:30 | ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ। |
691 | GEN 25:32 | ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ? |
693 | GEN 25:34 | ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ। |
713 | GEN 26:20 | ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ। |
722 | GEN 26:29 | ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ। |
724 | GEN 26:31 | ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ। |
727 | GEN 26:34 | ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ। |
729 | GEN 27:1 | ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ। |
733 | GEN 27:5 | ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ। |
734 | GEN 27:6 | ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ |
739 | GEN 27:11 | ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ। |
743 | GEN 27:15 | ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ |
747 | GEN 27:19 | ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ। |
749 | GEN 27:21 | ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ। |
750 | GEN 27:22 | ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ। |
751 | GEN 27:23 | ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ। |
752 | GEN 27:24 | ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ। |
758 | GEN 27:30 | ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ। |
760 | GEN 27:32 | ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ। |
762 | GEN 27:34 | ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ। |
765 | GEN 27:37 | ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ? |
766 | GEN 27:38 | ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ। |
769 | GEN 27:41 | ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ। |
770 | GEN 27:42 | ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ। |
779 | GEN 28:5 | ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ। |
780 | GEN 28:6 | ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ, |
782 | GEN 28:8 | ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ |
783 | GEN 28:9 | ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ। |