2109 | EXO 21:31 | ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ। |
2110 | EXO 21:32 | ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ। |
2385 | EXO 30:2 | ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ। |
2386 | EXO 30:3 | ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ। |
2630 | EXO 37:25 | ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ। |
2631 | EXO 37:26 | ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ |
8759 | 1KI 1:39 | ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ। |
8771 | 1KI 1:51 | ਸੁਲੇਮਾਨ ਨੂੰ ਦੱਸਿਆ ਗਿਆ ਕਿ ਵੇਖੋ ਅਦੋਨੀਯਾਹ ਸੁਲੇਮਾਨ ਪਾਤਸ਼ਾਹ ਕੋਲੋਂ ਡਰਦਾ ਹੈ ਅਤੇ ਉਸ ਨੇ ਜਗਵੇਦੀ ਦੇ ਸਿੰਙ ਜਾ ਫੜੇ ਹਨ ਅਤੇ ਆਖਦਾ ਹੈ ਕਿ ਸੁਲੇਮਾਨ ਅੱਜ ਦੇ ਦਿਨ ਮੇਰੇ ਨਾਲ ਸਹੁੰ ਖਾਵੇ ਕਿ ਉਹ ਆਪਣੇ ਦਾਸ ਨੂੰ ਤਲਵਾਰ ਨਾਲ ਨਾ ਮਾਰੇਗਾ। |
15020 | PSA 69:32 | ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ। |
22009 | DAN 7:7 | ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ। |
22010 | DAN 7:8 | ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ। |
22013 | DAN 7:11 | ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ। |
22022 | DAN 7:20 | ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ। |
22023 | DAN 7:21 | ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ। |
22026 | DAN 7:24 | ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ। |
22033 | DAN 8:3 | ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ। |
22034 | DAN 8:4 | ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ। |
22035 | DAN 8:5 | ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ। |
22037 | DAN 8:7 | ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ। |
22038 | DAN 8:8 | ਤਦ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਟੁੱਟ ਗਿਆ ਅਤੇ ਉਹ ਦੇ ਥਾਂ ਚਾਰ ਅਚਰਜ਼ ਸਿੰਙ ਅਕਾਸ਼ ਦੀਆਂ ਚਾਰੇ ਦਿਸ਼ਾਵਾਂ ਵੱਲ ਨਿੱਕਲੇ। |
22039 | DAN 8:9 | ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ। |
22050 | DAN 8:20 | ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ। |
22051 | DAN 8:21 | ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ। |
22968 | ZEC 2:4 | ਤਾਂ ਮੈਂ ਕਿਹਾ, ਇਹ ਕੀ ਕਰਨ ਆਏ ਹਨ? ਉਸ ਨੇ ਕਿਹਾ ਕਿ ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਇਸ ਤਰ੍ਹਾਂ ਤਿੱਤਰ-ਬਿੱਤਰ ਕੀਤਾ ਕਿ ਕੋਈ ਮਨੁੱਖ ਸਿਰ ਨਾ ਚੁੱਕ ਸਕੇ। ਪਰ ਇਹ ਉਹਨਾਂ ਨੂੰ ਡਰਾਉਣ ਅਤੇ ਉਹਨਾਂ ਕੌਮਾਂ ਦੇ ਸਿੰਗਾਂ ਨੂੰ ਕੱਟਣ ਦੇ ਲਈ ਆਏ ਹਨ, ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਤਿੱਤਰ-ਬਿੱਤਰ ਕਰਨ ਲਈ ਸਿੰਙ ਚੁੱਕਿਆ ਹੈ। |