16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
20 | GEN 1:20 | ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। |
21 | GEN 1:21 | ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
22 | GEN 1:22 | ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। |
26 | GEN 1:26 | ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। |
28 | GEN 1:28 | ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। |
30 | GEN 1:30 | ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ। |
31 | GEN 1:31 | ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ। |
50 | GEN 2:19 | ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ। |
51 | GEN 2:20 | ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ। |
55 | GEN 2:24 | ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। |
67 | GEN 3:11 | ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ? |
86 | GEN 4:6 | ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? |
89 | GEN 4:9 | ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ? |
113 | GEN 5:7 | ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
116 | GEN 5:10 | ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
119 | GEN 5:13 | ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
122 | GEN 5:16 | ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
125 | GEN 5:19 | ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
128 | GEN 5:22 | ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
132 | GEN 5:26 | ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
136 | GEN 5:30 | ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
144 | GEN 6:6 | ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ। |
145 | GEN 6:7 | ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। |
154 | GEN 6:16 | ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ। |
155 | GEN 6:17 | ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ। |
158 | GEN 6:20 | ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ। |
163 | GEN 7:3 | ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ। |
166 | GEN 7:6 | ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ। |
168 | GEN 7:8 | ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ |
171 | GEN 7:11 | ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ |
174 | GEN 7:14 | ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ। |
181 | GEN 7:21 | ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। |
183 | GEN 7:23 | ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। |
191 | GEN 8:7 | ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ। |
192 | GEN 8:8 | ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ। |
194 | GEN 8:10 | ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ। |
196 | GEN 8:12 | ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ। |
197 | GEN 8:13 | ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ। |
201 | GEN 8:17 | ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। |
203 | GEN 8:19 | ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ। |
204 | GEN 8:20 | ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ। |
208 | GEN 9:2 | ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। |
216 | GEN 9:10 | ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ। |
229 | GEN 9:23 | ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। |
230 | GEN 9:24 | ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ। |
300 | GEN 12:1 | ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ। |
307 | GEN 12:8 | ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ। |
333 | GEN 13:14 | ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ, |
351 | GEN 14:14 | ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। |
352 | GEN 14:15 | ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। |
370 | GEN 15:9 | ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ। |
371 | GEN 15:10 | ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ। |
372 | GEN 15:11 | ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ। |
373 | GEN 15:12 | ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ। |
386 | GEN 16:4 | ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ। |
398 | GEN 16:16 | ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ। |
412 | GEN 17:14 | ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ। |
432 | GEN 18:7 | ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ। |
433 | GEN 18:8 | ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ। |
434 | GEN 18:9 | ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ। |
435 | GEN 18:10 | ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ। |
449 | GEN 18:24 | ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? |
451 | GEN 18:26 | ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ। |
464 | GEN 19:6 | ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ। |
466 | GEN 19:8 | ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ। |
467 | GEN 19:9 | ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ। |
469 | GEN 19:11 | ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ। |
473 | GEN 19:15 | ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ। |
475 | GEN 19:17 | ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ। |
478 | GEN 19:20 | ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ। |
480 | GEN 19:22 | ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ। |
484 | GEN 19:26 | ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ। |
488 | GEN 19:30 | ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ। |
489 | GEN 19:31 | ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ। |
492 | GEN 19:34 | ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ। |
493 | GEN 19:35 | ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ। |
496 | GEN 19:38 | ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ। |
506 | GEN 20:10 | ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ? |
509 | GEN 20:13 | ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ। |
522 | GEN 21:8 | ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ। |
543 | GEN 21:29 | ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ? |
554 | GEN 22:6 | ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ। |
558 | GEN 22:10 | ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ |
561 | GEN 22:13 | ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ। |
600 | GEN 24:8 | ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ। |
615 | GEN 24:23 | ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ? |
633 | GEN 24:41 | ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ। |
638 | GEN 24:46 | ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ। |
639 | GEN 24:47 | ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ। |
649 | GEN 24:57 | ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ? |
650 | GEN 24:58 | ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ। |