16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
27 | GEN 1:27 | ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। |
38 | GEN 2:7 | ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ। |
50 | GEN 2:19 | ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ। |
70 | GEN 3:14 | ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। |
75 | GEN 3:19 | ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ। |
83 | GEN 4:3 | ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। |
84 | GEN 4:4 | ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। |
85 | GEN 4:5 | ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। |
87 | GEN 4:7 | ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ। |
92 | GEN 4:12 | ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ। |
94 | GEN 4:14 | ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ। |
95 | GEN 4:15 | ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ। |
103 | GEN 4:23 | ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ। |
105 | GEN 4:25 | ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ। |
145 | GEN 6:7 | ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। |
164 | GEN 7:4 | ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ। |
171 | GEN 7:11 | ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ |
183 | GEN 7:23 | ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। |
185 | GEN 8:1 | ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। |
187 | GEN 8:3 | ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ |
188 | GEN 8:4 | ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਰਬਤ ਉੱਤੇ ਟਿੱਕ ਗਈ। |
189 | GEN 8:5 | ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ। |
192 | GEN 8:8 | ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ। |
193 | GEN 8:9 | ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। |
195 | GEN 8:11 | ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ। |
230 | GEN 9:24 | ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ। |
240 | GEN 10:5 | ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
241 | GEN 10:6 | ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ। |
255 | GEN 10:20 | ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
266 | GEN 10:31 | ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
270 | GEN 11:3 | ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। |
271 | GEN 11:4 | ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। |
273 | GEN 11:6 | ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। |
274 | GEN 11:7 | ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। |
276 | GEN 11:9 | ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। |
311 | GEN 12:12 | ਜਦ ਮਿਸਰੀ ਤੈਨੂੰ ਵੇਖਣਗੇ ਤਦ ਉਹ ਕਹਿਣਗੇ ਕਿ ਇਹ ਉਸ ਦੀ ਪਤਨੀ ਹੈ, ਇਸ ਕਾਰਨ ਉਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ। |
332 | GEN 13:13 | ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ। |
337 | GEN 13:18 | ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ। |
340 | GEN 14:3 | ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ। |
344 | GEN 14:7 | ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ। |
345 | GEN 14:8 | ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ। |
347 | GEN 14:10 | ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ। |
348 | GEN 14:11 | ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ। |
349 | GEN 14:12 | ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ। |
354 | GEN 14:17 | ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ। |
355 | GEN 14:18 | ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ। |
371 | GEN 15:10 | ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ। |
372 | GEN 15:11 | ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ। |
378 | GEN 15:17 | ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ। |
387 | GEN 16:5 | ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ। |
420 | GEN 17:22 | ਜਦ ਪਰਮੇਸ਼ੁਰ ਅਬਰਾਹਾਮ ਨਾਲ ਗੱਲਾਂ ਕਰ ਹਟਿਆ, ਤਦ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ। |
427 | GEN 18:2 | ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ। |
430 | GEN 18:5 | ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ। |
431 | GEN 18:6 | ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ |
449 | GEN 18:24 | ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? |
452 | GEN 18:27 | ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ। |
453 | GEN 18:28 | ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ। |
456 | GEN 18:31 | ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ। |
457 | GEN 18:32 | ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ। |
459 | GEN 19:1 | ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ। |
460 | GEN 19:2 | ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। |
461 | GEN 19:3 | ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ। |
467 | GEN 19:9 | ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ। |
469 | GEN 19:11 | ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ। |
471 | GEN 19:13 | ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ। |
472 | GEN 19:14 | ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ। |
475 | GEN 19:17 | ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ। |
478 | GEN 19:20 | ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ। |
483 | GEN 19:25 | ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ। |
486 | GEN 19:28 | ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ। |
487 | GEN 19:29 | ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ। |
489 | GEN 19:31 | ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ। |
490 | GEN 19:32 | ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ। |
491 | GEN 19:33 | ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ। |
492 | GEN 19:34 | ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ। |
493 | GEN 19:35 | ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ। |
496 | GEN 19:38 | ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ। |
500 | GEN 20:4 | ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ? |
507 | GEN 20:11 | ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ। |