7 | GEN 1:7 | ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। |
9 | GEN 1:9 | ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। |
10 | GEN 1:10 | ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
14 | GEN 1:14 | ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ। |
34 | GEN 2:3 | ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ। |
37 | GEN 2:6 | ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ। |
64 | GEN 3:8 | ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ। |
84 | GEN 4:4 | ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। |
87 | GEN 4:7 | ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ। |
88 | GEN 4:8 | ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ। |
95 | GEN 4:15 | ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ। |
110 | GEN 5:4 | ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
113 | GEN 5:7 | ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
116 | GEN 5:10 | ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
119 | GEN 5:13 | ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
121 | GEN 5:15 | ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ |
122 | GEN 5:16 | ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
123 | GEN 5:17 | ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
124 | GEN 5:18 | ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ |
125 | GEN 5:19 | ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
126 | GEN 5:20 | ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
127 | GEN 5:21 | ਹਨੋਕ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਮਥੂਸਲਹ ਜੰਮਿਆ, |
129 | GEN 5:23 | ਹਨੋਕ ਦੀ ਸਾਰੀ ਉਮਰ ਤਿੰਨ ਸੌ ਪੈਂਹਠ ਸਾਲਾਂ ਦੀ ਸੀ। |
130 | GEN 5:24 | ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ। |
152 | GEN 6:14 | ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ। |
155 | GEN 6:17 | ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ। |
159 | GEN 6:21 | ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ। |
179 | GEN 7:19 | ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। |
206 | GEN 8:22 | ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ। |
223 | GEN 9:17 | ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ। |
229 | GEN 9:23 | ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। |
250 | GEN 10:15 | ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ, |
304 | GEN 12:5 | ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ। |
315 | GEN 12:16 | ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ। |
325 | GEN 13:6 | ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ। |
336 | GEN 13:17 | ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ। |
340 | GEN 14:3 | ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ। |
351 | GEN 14:14 | ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। |
403 | GEN 17:5 | ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। |
410 | GEN 17:12 | ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। |
426 | GEN 18:1 | ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ। |
429 | GEN 18:4 | ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ। |
433 | GEN 18:8 | ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ। |
441 | GEN 18:16 | ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ। |
459 | GEN 19:1 | ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ। |
460 | GEN 19:2 | ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। |
466 | GEN 19:8 | ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ। |
467 | GEN 19:9 | ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ। |
472 | GEN 19:14 | ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ। |
473 | GEN 19:15 | ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ। |
475 | GEN 19:17 | ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ। |
485 | GEN 19:27 | ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ। |
486 | GEN 19:28 | ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ। |
491 | GEN 19:33 | ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ। |
493 | GEN 19:35 | ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ। |
497 | GEN 20:1 | ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ। |
504 | GEN 20:8 | ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ। |
516 | GEN 21:2 | ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। |
518 | GEN 21:4 | ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ। |
528 | GEN 21:14 | ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ। |
529 | GEN 21:15 | ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ। |
530 | GEN 21:16 | ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ। |
532 | GEN 21:18 | ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ। |
546 | GEN 21:32 | ਜਦ ਉਨ੍ਹਾਂ ਨੇ ਬਏਰਸ਼ਬਾ ਵਿੱਚ ਨੇਮ ਬੰਨ੍ਹਿਆ ਅਤੇ ਅਬੀਮਲਕ ਅਤੇ ਉਸ ਦੀ ਸੈਨਾਂ ਦਾ ਸਰਦਾਰ ਫ਼ੀਕੋਲ ਉੱਠੇ ਅਤੇ ਫ਼ਲਿਸਤੀਆਂ ਦੇ ਦੇਸ਼ ਨੂੰ ਮੁੜ ਗਏ। |
551 | GEN 22:3 | ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ। |
554 | GEN 22:6 | ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ। |
556 | GEN 22:8 | ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ। |
567 | GEN 22:19 | ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸ਼ਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸ਼ਬਾ ਵਿੱਚ ਆ ਕੇ ਵੱਸਿਆ ਰਿਹਾ। |
569 | GEN 22:21 | ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ |
571 | GEN 22:23 | ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ। |
575 | GEN 23:3 | ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ, |
579 | GEN 23:7 | ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ਝੁੱਕਿਆ, |
582 | GEN 23:10 | ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ, |
594 | GEN 24:2 | ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ; |
601 | GEN 24:9 | ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸੁਆਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ। |
602 | GEN 24:10 | ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ। |
603 | GEN 24:11 | ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ। |
606 | GEN 24:14 | ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ। |
609 | GEN 24:17 | ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ। |
611 | GEN 24:19 | ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ। |
612 | GEN 24:20 | ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ। |
614 | GEN 24:22 | ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ |
617 | GEN 24:25 | ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ। |
620 | GEN 24:28 | ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ। |
622 | GEN 24:30 | ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ। |
623 | GEN 24:31 | ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ |
624 | GEN 24:32 | ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ। |
627 | GEN 24:35 | ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ। |
636 | GEN 24:44 | ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ। |