| 9 | GEN 1:9 | ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। |
| 19 | GEN 1:19 | ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ। |
| 35 | GEN 2:4 | ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। |
| 39 | GEN 2:8 | ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ। |
| 41 | GEN 2:10 | ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ। |
| 42 | GEN 2:11 | ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ |
| 43 | GEN 2:12 | ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ। |
| 45 | GEN 2:14 | ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ। |
| 52 | GEN 2:21 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। |
| 59 | GEN 3:3 | ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। |
| 65 | GEN 3:9 | ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ? |
| 75 | GEN 3:19 | ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ। |
| 78 | GEN 3:22 | ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ। |
| 89 | GEN 4:9 | ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ? |
| 91 | GEN 4:11 | ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ। |
| 98 | GEN 4:18 | ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ। |
| 105 | GEN 4:25 | ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ। |
| 106 | GEN 4:26 | ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ। |
| 107 | GEN 5:1 | ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ। |
| 109 | GEN 5:3 | ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ। |
| 110 | GEN 5:4 | ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 112 | GEN 5:6 | ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ। |
| 113 | GEN 5:7 | ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 114 | GEN 5:8 | ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
| 127 | GEN 5:21 | ਹਨੋਕ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਮਥੂਸਲਹ ਜੰਮਿਆ, |
| 128 | GEN 5:22 | ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
| 131 | GEN 5:25 | ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ, |
| 132 | GEN 5:26 | ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
| 133 | GEN 5:27 | ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
| 135 | GEN 5:29 | ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ। |
| 138 | GEN 5:32 | ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ। |
| 148 | GEN 6:10 | ਨੂਹ ਦੇ ਤਿੰਨ ਪੁੱਤਰ ਸਨ ਅਰਥਾਤ ਸ਼ੇਮ, ਹਾਮ ਅਤੇ ਯਾਫ਼ਥ। |
| 153 | GEN 6:15 | ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ। |
| 154 | GEN 6:16 | ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ। |
| 157 | GEN 6:19 | ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ। |
| 159 | GEN 6:21 | ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ। |
| 169 | GEN 7:9 | ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ। |
| 173 | GEN 7:13 | ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ। |
| 180 | GEN 7:20 | ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ। |
| 193 | GEN 8:9 | ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। |
| 201 | GEN 8:17 | ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। |
| 210 | GEN 9:4 | ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ। |
| 211 | GEN 9:5 | ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ। |
| 212 | GEN 9:6 | ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ। |
| 216 | GEN 9:10 | ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ। |
| 224 | GEN 9:18 | ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ। |
| 229 | GEN 9:23 | ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। |
| 233 | GEN 9:27 | ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ। |
| 236 | GEN 10:1 | ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ। |
| 237 | GEN 10:2 | ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ। |
| 238 | GEN 10:3 | ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ। |
| 246 | GEN 10:11 | ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ, |
| 253 | GEN 10:18 | ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ। |
| 256 | GEN 10:21 | ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ। |
| 258 | GEN 10:23 | ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ। |
| 261 | GEN 10:26 | ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ, |
| 269 | GEN 11:2 | ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ। |
| 270 | GEN 11:3 | ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। |
| 275 | GEN 11:8 | ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। |
| 276 | GEN 11:9 | ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। |
| 295 | GEN 11:28 | ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ। |
| 298 | GEN 11:31 | ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ। |
| 305 | GEN 12:6 | ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ। |
| 306 | GEN 12:7 | ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ। |
| 307 | GEN 12:8 | ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ। |
| 319 | GEN 12:20 | ਤਦ ਫ਼ਿਰਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ, ਤਦ ਉਨ੍ਹਾਂ ਨੇ ਅਬਰਾਮ ਅਤੇ ਉਸ ਦੀ ਪਤਨੀ ਨੂੰ ਅਤੇ ਜੋ ਕੁਝ ਉਸ ਦਾ ਸੀ, ਉਸ ਨੂੰ ਦੇ ਕੇ ਉੱਥੋਂ ਤੋਰ ਦਿੱਤਾ। |
| 322 | GEN 13:3 | ਉਹ ਦੱਖਣ ਤੋਂ ਸਫ਼ਰ ਕਰਦਾ ਬੈਤਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ। |
| 323 | GEN 13:4 | ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ। |
| 325 | GEN 13:6 | ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ। |
| 328 | GEN 13:9 | ਇਸ ਲਈ ਮੈਥੋਂ ਵੱਖਰਾ ਹੋ ਜਾ। ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ। |
| 333 | GEN 13:14 | ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ, |
| 337 | GEN 13:18 | ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ। |
| 339 | GEN 14:2 | ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ। |
| 342 | GEN 14:5 | ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ, |
| 344 | GEN 14:7 | ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ। |
| 345 | GEN 14:8 | ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ। |
| 346 | GEN 14:9 | ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ। |
| 347 | GEN 14:10 | ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ। |
| 352 | GEN 14:15 | ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। |
| 361 | GEN 14:24 | ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ। |
| 372 | GEN 15:11 | ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ। |
| 375 | GEN 15:14 | ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ। |
| 377 | GEN 15:16 | ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ। |
| 379 | GEN 15:18 | ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ |
| 380 | GEN 15:19 | ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ, |
| 390 | GEN 16:8 | ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ। |
| 394 | GEN 16:12 | ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ। |
| 404 | GEN 17:6 | ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। |