| 2 | GEN 1:2 | ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। |
| 14 | GEN 1:14 | ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ। |
| 15 | GEN 1:15 | ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ। |
| 16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
| 19 | GEN 1:19 | ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ। |
| 36 | GEN 2:5 | ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ। |
| 45 | GEN 2:14 | ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ। |
| 52 | GEN 2:21 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। |
| 84 | GEN 4:4 | ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। |
| 92 | GEN 4:12 | ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ। |
| 94 | GEN 4:14 | ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ। |
| 109 | GEN 5:3 | ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ। |
| 110 | GEN 5:4 | ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 111 | GEN 5:5 | ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
| 112 | GEN 5:6 | ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ। |
| 113 | GEN 5:7 | ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 114 | GEN 5:8 | ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
| 116 | GEN 5:10 | ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 117 | GEN 5:11 | ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
| 119 | GEN 5:13 | ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 120 | GEN 5:14 | ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ। |
| 122 | GEN 5:16 | ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 123 | GEN 5:17 | ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
| 124 | GEN 5:18 | ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ |
| 125 | GEN 5:19 | ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 126 | GEN 5:20 | ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
| 128 | GEN 5:22 | ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
| 129 | GEN 5:23 | ਹਨੋਕ ਦੀ ਸਾਰੀ ਉਮਰ ਤਿੰਨ ਸੌ ਪੈਂਹਠ ਸਾਲਾਂ ਦੀ ਸੀ। |
| 131 | GEN 5:25 | ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ, |
| 132 | GEN 5:26 | ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
| 133 | GEN 5:27 | ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
| 134 | GEN 5:28 | ਲਾਮਕ ਇੱਕ ਸੌ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ |
| 136 | GEN 5:30 | ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ। |
| 137 | GEN 5:31 | ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ। |
| 138 | GEN 5:32 | ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ। |
| 141 | GEN 6:3 | ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। |
| 153 | GEN 6:15 | ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ। |
| 166 | GEN 7:6 | ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ। |
| 171 | GEN 7:11 | ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ |
| 184 | GEN 7:24 | ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ। |
| 187 | GEN 8:3 | ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ |
| 197 | GEN 8:13 | ਨੂਹ ਦੀ ਉਮਰ ਦੇ ਛੇ ਸੌ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ। |
| 234 | GEN 9:28 | ਪਰਲੋ ਤੋਂ ਬਾਅਦ ਨੂਹ ਤਿੰਨ ਸੌ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ |
| 235 | GEN 9:29 | ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ। |
| 240 | GEN 10:5 | ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
| 250 | GEN 10:15 | ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ, |
| 255 | GEN 10:20 | ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
| 266 | GEN 10:31 | ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
| 267 | GEN 10:32 | ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ। |
| 277 | GEN 11:10 | ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ। |
| 278 | GEN 11:11 | ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 280 | GEN 11:13 | ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 282 | GEN 11:15 | ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 283 | GEN 11:16 | ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ। |
| 284 | GEN 11:17 | ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 286 | GEN 11:19 | ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 288 | GEN 11:21 | ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 290 | GEN 11:23 | ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 292 | GEN 11:25 | ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। |
| 299 | GEN 11:32 | ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ। |
| 301 | GEN 12:2 | ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ। |
| 302 | GEN 12:3 | ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ। |
| 336 | GEN 13:17 | ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ। |
| 342 | GEN 14:5 | ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ, |
| 350 | GEN 14:13 | ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ। |
| 351 | GEN 14:14 | ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। |
| 369 | GEN 15:8 | ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ? |
| 374 | GEN 15:13 | ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ। |
| 375 | GEN 15:14 | ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ। |
| 377 | GEN 15:16 | ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ। |
| 402 | GEN 17:4 | ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। |
| 403 | GEN 17:5 | ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। |
| 404 | GEN 17:6 | ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। |
| 414 | GEN 17:16 | ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ। |
| 415 | GEN 17:17 | ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ? |
| 418 | GEN 17:20 | ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ। |
| 432 | GEN 18:7 | ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ। |
| 443 | GEN 18:18 | ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ। |
| 445 | GEN 18:20 | ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ। |
| 446 | GEN 18:21 | ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ। |
| 460 | GEN 19:2 | ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। |
| 470 | GEN 19:12 | ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ। |
| 472 | GEN 19:14 | ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ। |
| 500 | GEN 20:4 | ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ? |
| 519 | GEN 21:5 | ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ। |
| 523 | GEN 21:9 | ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ। |
| 527 | GEN 21:13 | ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ। |
| 530 | GEN 21:16 | ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ। |
| 532 | GEN 21:18 | ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ। |
| 539 | GEN 21:25 | ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ। |