11 | GEN 1:11 | ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। |
14 | GEN 1:14 | ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ। |
16 | GEN 1:16 | ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। |
29 | GEN 1:29 | ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। |
34 | GEN 2:3 | ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ। |
40 | GEN 2:9 | ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ। |
42 | GEN 2:11 | ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ |
44 | GEN 2:13 | ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ। |
45 | GEN 2:14 | ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ। |
52 | GEN 2:21 | ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। |
53 | GEN 2:22 | ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। |
59 | GEN 3:3 | ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। |
68 | GEN 3:12 | ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। |
72 | GEN 3:16 | ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ। |
75 | GEN 3:19 | ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ। |
77 | GEN 3:21 | ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ। |
82 | GEN 4:2 | ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ। |
83 | GEN 4:3 | ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। |
84 | GEN 4:4 | ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। |
92 | GEN 4:12 | ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ। |
94 | GEN 4:14 | ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ। |
100 | GEN 4:20 | ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ। |
101 | GEN 4:21 | ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ। |
103 | GEN 4:23 | ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ। |
135 | GEN 5:29 | ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ। |
142 | GEN 6:4 | ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ। |
147 | GEN 6:9 | ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ। |
149 | GEN 6:11 | ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ। |
150 | GEN 6:12 | ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ। |
152 | GEN 6:14 | ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ। |
153 | GEN 6:15 | ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ। |
154 | GEN 6:16 | ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ। |
155 | GEN 6:17 | ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ। |
157 | GEN 6:19 | ਤੂੰ ਸਾਰੇ ਜੀਉਂਦੇ ਪ੍ਰਾਣੀਆਂ ਵਿੱਚੋਂ ਇੱਕ-ਇੱਕ ਜੋੜਾ ਅਰਥਾਤ ਨਰ ਅਤੇ ਮਾਦਾ ਕਿਸ਼ਤੀ ਵਿੱਚ ਲੈ ਲਈਂ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇਂ। |
158 | GEN 6:20 | ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ। |
161 | GEN 7:1 | ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। |
171 | GEN 7:11 | ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ |
175 | GEN 7:15 | ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ। |
181 | GEN 7:21 | ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। |
182 | GEN 7:22 | ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ। |
183 | GEN 7:23 | ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। |
186 | GEN 8:2 | ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ। |
189 | GEN 8:5 | ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ। |
190 | GEN 8:6 | ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ। |
191 | GEN 8:7 | ਉਸ ਨੇ ਇੱਕ ਪਹਾੜੀ ਕਾਂ ਛੱਡਿਆ ਅਤੇ ਜਦ ਤੱਕ ਪਾਣੀ ਧਰਤੀ ਤੋਂ ਨਾ ਸੁੱਕ ਗਏ, ਉਹ ਆਉਂਦਾ ਜਾਂਦਾ ਰਿਹਾ। |
193 | GEN 8:9 | ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। |
196 | GEN 8:12 | ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ। |
201 | GEN 8:17 | ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। |
204 | GEN 8:20 | ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ। |
206 | GEN 8:22 | ਜਦੋਂ ਤੱਕ ਧਰਤੀ ਹੈ, ਉਦੋਂ ਤੱਕ ਬੀਜਣ ਅਤੇ ਵੱਢਣ, ਠੰਡ ਅਤੇ ਧੁੱਪ, ਹਾੜ੍ਹੀ ਅਤੇ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ। |
208 | GEN 9:2 | ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। |
216 | GEN 9:10 | ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ। |
218 | GEN 9:12 | ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। |
221 | GEN 9:15 | ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ। |
222 | GEN 9:16 | ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ। |
224 | GEN 9:18 | ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ। |
229 | GEN 9:23 | ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। |
233 | GEN 9:27 | ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ। |
247 | GEN 10:12 | ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ। |
296 | GEN 11:29 | ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ। |
315 | GEN 12:16 | ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ। |
324 | GEN 13:5 | ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ। |
326 | GEN 13:7 | ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ। |
327 | GEN 13:8 | ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ? |
335 | GEN 13:16 | ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ। |
336 | GEN 13:17 | ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ। |
337 | GEN 13:18 | ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ। |
343 | GEN 14:6 | ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ। |
344 | GEN 14:7 | ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ। |
345 | GEN 14:8 | ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ। |
347 | GEN 14:10 | ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ। |
350 | GEN 14:13 | ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ। |
352 | GEN 14:15 | ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। |
353 | GEN 14:16 | ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ। |
354 | GEN 14:17 | ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ। |
361 | GEN 14:24 | ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ। |
373 | GEN 15:12 | ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ। |
377 | GEN 15:16 | ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ। |
389 | GEN 16:7 | ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸ਼ੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ। |
391 | GEN 16:9 | ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ। |
399 | GEN 17:1 | ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ। |
404 | GEN 17:6 | ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। |
405 | GEN 17:7 | ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ। |
407 | GEN 17:9 | ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ। |
409 | GEN 17:11 | ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ। |
410 | GEN 17:12 | ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। |