1239 | GEN 41:43 | ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ “ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ। |
5486 | DEU 22:14 | ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,” |
5704 | DEU 29:22 | “ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,” |
5950 | JOS 5:14 | ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ? |
6714 | JDG 7:18 | ਜਦ ਮੈਂ ਅਤੇ ਮੇਰੇ ਸਾਰੇ ਸਾਥੀ ਤੁਰ੍ਹੀਆਂ ਵਜਾਈਏ ਤਾਂ ਤੁਸੀਂ ਸਾਰੇ ਵੀ ਛਾਉਣੀ ਦੇ ਸਾਰਿਆਂ ਬੰਨ੍ਹਿਆਂ ਉੱਤੇ ਤੁਰ੍ਹੀਆਂ ਵਜਾਉਣਾ ਅਤੇ ਇਹ ਜੈਕਾਰਾ ਬੁਲਾਓ,” “ਯਹੋਵਾਹ ਅਤੇ ਗਿਦਾਊਨ ਦੀ ਤਲਵਾਰ!।” |
6876 | JDG 12:5 | ਅਤੇ ਗਿਲਆਦੀਆਂ ਨੇ ਯਰਦਨ ਦੇ ਕੰਢਿਆਂ ਉੱਤੇ ਜੋ ਇਫ਼ਰਾਈਮ ਦੇ ਸਾਹਮਣੇ ਸਨ, ਕਬਜ਼ਾ ਕਰ ਲਿਆ ਅਤੇ ਜਦ ਕੋਈ ਇਫ਼ਰਾਈਮੀ ਭਗੌੜਾ ਆ ਕੇ ਕਹਿੰਦਾ, “ਮੈਨੂੰ ਪਾਰ ਲੰਘਣ ਦਿਉ,” ਤਾਂ ਗਿਲਆਦੀ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮੀ ਹੈਂ?” ਅਤੇ ਜੇਕਰ ਉਹ ਕਹਿੰਦਾ, “ਨਹੀਂ” |
6976 | JDG 16:25 | ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ। |
7088 | JDG 20:32 | ਤਾਂ ਬਿਨਯਾਮੀਨੀਆਂ ਕਹਿਣ ਲੱਗੇ, “ਪਹਿਲਾਂ ਦੀ ਤਰ੍ਹਾਂ ਹੀ ਉਹ ਸਾਡੇ ਕੋਲੋਂ ਹਾਰ ਗਏ ਹਨ,” ਪਰ ਇਸਰਾਏਲੀਆਂ ਨੇ ਕਿਹਾ, “ਆਉ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ।” |
7189 | RUT 3:15 | ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ। |
7193 | RUT 4:1 | ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ,” ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ। |
9619 | 2KI 4:12 | ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ। |
9648 | 2KI 4:41 | ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ। |
14310 | PSA 27:8 | “ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ। |
18608 | ISA 44:5 | ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ। |
18650 | ISA 45:19 | ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ। |
18868 | ISA 58:12 | ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ। |
18928 | ISA 62:4 | ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ। |
18936 | ISA 62:12 | ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ। |
19087 | JER 3:16 | ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ,” ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ |
19129 | JER 5:2 | ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸਹੁੰ,” ਉਹ ਜ਼ਰੂਰ ਝੂਠੀ ਸਹੁੰ ਖਾਂਦੇ ਹਨ। |
19220 | JER 7:32 | ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਇਹ ਤੋਫਥ ਨਾ ਅਖਵਾਏਗੀ ਅਤੇ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ,” ਕਿਉਂ ਜੋ ਉਹ ਤੋਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ ਹੋਵੇਗਾ। |
19587 | JER 23:34 | ਉਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ,” ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ |
19591 | JER 23:38 | ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ |
20504 | LAM 4:15 | ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,” “ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!” |
22438 | AMO 1:5 | ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ। |
22441 | AMO 1:8 | ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ। |
22451 | AMO 2:3 | ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ। |
22464 | AMO 2:16 | ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ। |
22482 | AMO 4:3 | ਤੁਸੀਂ ਵਾੜੇ ਦੀਆਂ ਦਰਾਰਾਂ ਵਿੱਚੋਂ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਪਰਬਤ ਵਿੱਚ ਸੁੱਟੀਆਂ ਜਾਓਗੀਆਂ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22484 | AMO 4:5 | ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22485 | AMO 4:6 | “ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22487 | AMO 4:8 | ਇਸ ਲਈ ਦੋ ਤਿੰਨ ਸ਼ਹਿਰਾਂ ਦੇ ਲੋਕ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਉਨ੍ਹਾਂ ਦੀ ਪਿਆਸ ਨਾ ਬੁਝੀ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22488 | AMO 4:9 | “ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22489 | AMO 4:10 | “ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22490 | AMO 4:11 | “ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22509 | AMO 5:17 | ਸਾਰੇ ਅੰਗੂਰੀ ਬਾਗ਼ਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ,” ਯਹੋਵਾਹ ਦਾ ਇਹੋ ਬਚਨ ਹੈ। |
22519 | AMO 5:27 | ਇਸ ਲਈ ਮੈਂ ਤੁਹਾਨੂੰ ਦੰਮਿਸ਼ਕ ਸ਼ਹਿਰ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ,” ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ! |
22547 | AMO 7:14 | ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,” |
22554 | AMO 8:4 | “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ ਕਰਨਾ ਚਾਹੁੰਦੇ ਹੋ,” ਸੁਣੋ! |
22572 | AMO 9:8 | ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ। |
22576 | AMO 9:12 | ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ। |
22579 | AMO 9:15 | ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ,” ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ। |
22675 | MIC 2:11 | ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ! |
22691 | MIC 4:2 | ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ। |
22712 | MIC 5:9 | “ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ। |
26050 | LUK 23:46 | ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ। |
26290 | JHN 5:11 | ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।” |
26450 | JHN 7:53 | ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ। |
26516 | JHN 9:7 | ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ। |
28705 | 1CO 12:3 | ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ। |