6765 | JDG 9:9 | ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’ |
6766 | JDG 9:10 | ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।’ |
6767 | JDG 9:11 | ਪਰ ਹੰਜ਼ੀਰ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’ |
6769 | JDG 9:13 | ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’ |
6893 | JDG 13:7 | ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’” |