5602 | DEU 27:15 | ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’ |
5603 | DEU 27:16 | ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’ |
5604 | DEU 27:17 | ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।’ |
5605 | DEU 27:18 | ‘ਸਰਾਪੀ ਹੋਵੇ ਉਹ, ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ।’ ਤਦ ਸਾਰੀ ਪਰਜਾ ਆਖੇ, ਆਮੀਨ। |
5606 | DEU 27:19 | ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।’ |
5607 | DEU 27:20 | ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’ |
5608 | DEU 27:21 | ‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’ |
5609 | DEU 27:22 | ‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’ |
5610 | DEU 27:23 | ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’ |
5611 | DEU 27:24 | ‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’ |
5612 | DEU 27:25 | ‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’ |
5613 | DEU 27:26 | ‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’ |
6698 | JDG 7:2 | ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ, ਤੇਰੇ ਨਾਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਕਹੇ ਕਿ ‘ਮੇਰੇ ਹੀ ਹੱਥ ਨੇ ਮੈਨੂੰ ਬਚਾਇਆ ਹੈ।’ |
6766 | JDG 9:10 | ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।’ |
6768 | JDG 9:12 | ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, ‘ਚੱਲ ਤੂੰ ਸਾਡਾ ਰਾਜਾ ਬਣ।’ |
6850 | JDG 11:19 | ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’ |
12413 | NEH 6:7 | ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।” |
25903 | LUK 21:8 | ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ। |
26196 | JHN 3:7 | ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’ |